ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਆਰੰਭ
ਅੰਮ੍ਰਿਤਸਰ, 28 ਦਸੰਬਰ (ਜਸਵੰਤ ਸਿੰਘ ਜੱਸ) - ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਹੋ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ, ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਦੌਰਾਨ 328 ਪਾਵਨ ਸਰੂਪ ਮਾਮਲੇ ਸਮੇਤ ਹੋਰ ਪੰਥਕ ਤੇ ਧਾਰਮਿਕ ਮਾਮਲਿਆਂ ਬਾਰੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਇਕੱਤਰਤਾ ਵਿਚ ਲਏ ਗਏ ਫ਼ੈਸਲਿਆਂ ਸੰਬੰਧੀ ਸਵੇਰੇ 11 ਵਜੇ ਮੀਡੀਆ ਨਾਲ ਗੱਲਬਾਤ ਕਰਨਗੇ।
;
;
;
;
;
;
;