JALANDHAR WEATHER

ਮਜ਼ਦੂਰਾਂ ਨਾਲ ਧੋਖਾ, ਕਾਨੂੰਨ ਦੀ ਅਣਦੇਖੀ, ਮਨਰੇਗਾ ’ਤੇ ਅਸ਼ਵਨੀ ਸ਼ਰਮਾ ਨੇ ਘੇਰੀ ਆਪ ਸਰਕਾਰ - ਅਸ਼ਵਨੀ ਸ਼ਰਮਾ

ਚੰਡੀਗੜ੍ਹ, 29 ਦਸੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਸਰਕਾਰ ਵਲੋਂ ਭਲਕੇ ਬੁਲਾਏ ਜਾਣ ਵਾਲੇ ਵਿਧਾਨਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੀ "ਆਪ" ਸਰਕਾਰ ਮੌਜੂਦਾ ਮਨਰੇਗਾ ਕਾਨੂੰਨ ਹੇਠ ਵੀ ਪਿਛਲੇ ਤਿੰਨ ਸਾਲਾਂ 'ਚ ਮਜ਼ਦੂਰਾਂ ਨੂੰ 100 ਦਿਨਾਂ ਦਾ ਰੋਜ਼ਗਾਰ ਦੇਣ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ, ਪਰ ਇਸ ਗੰਭੀਰ ਨਾਕਾਮੀ 'ਤੇ ਮੁੱਖ ਮੰਤਰੀ ਪੂਰੀ ਤਰ੍ਹਾਂ ਚੁੱਪ ਹਨ।

ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਮਨਰੇਗਾ ਕਾਨੂੰਨ ਮੁਤਾਬਕ ਮਜ਼ਦੂਰ ਵਲੋਂ ਕੰਮ ਦੀ ਮੰਗ ਕਰਨ ਤੋਂ 15 ਦਿਨਾਂ ਅੰਦਰ ਸੂਬਾ ਸਰਕਾਰ ਲਈ ਕੰਮ ਦੇਣਾ ਲਾਜ਼ਮੀ ਹੈ। ਜੇ ਕੰਮ ਉਪਲਬਧ ਨਾ ਕਰਵਾਇਆ ਜਾਵੇ ਤਾਂ ਬੇਰੋਜ਼ਗਾਰੀ ਭੱਤਾ ਦੇਣਾ ਪੈਂਦਾ ਹੈ, ਪਰ ਪੰਜਾਬ ਸਰਕਾਰ ਨਾ ਤਾਂ ਸਮੇਂ 'ਤੇ ਕੰਮ ਦਿੰਦੀ ਹੈ ਅਤੇ ਨਾ ਹੀ ਬੇਰੋਜ਼ਗਾਰੀ ਭੱਤਾ। ਮਨਰੇਗਾ ਦੀ ਧਾਰਾ 25 ਅਧੀਨ ਜਿਹੇ ਮਾਮਲਿਆਂ 'ਚ ਜ਼ਿੰਮੇਵਾਰ ਅਧਿਕਾਰੀਆਂ 'ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਪੁੱਛਿਆ ਕਿ ਸੂਬੇ ਦੇ 23 ਜ਼ਿਲ੍ਹਿਆਂ 'ਚ ਅੱਜ ਤੱਕ ਕਿੱਥੇ-ਕਿੱਥੇ ਕਾਰਵਾਈ ਕੀਤੀ ਗਈ ਹੈ?

ਸ਼ਰਮਾ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਮਜ਼ਦੂਰਾਂ ਨਾਲ ਸੰਬੰਧਿਤ ਮਾਮਲਿਆਂ ਵਿਚ ਐਸ.ਸੀ. ਐਕਟ ਤਹਿਤ ਕਾਰਵਾਈ ਲਾਜ਼ਮੀ ਹੈ, ਪਰ ਮੁੱਖ ਮੰਤਰੀ ਦੱਸਣ ਕਿ ਅਜਿਹੇ ਕਿੰਨੇ ਮਾਮਲਿਆਂ ਵਿਚ ਦੋਸ਼ੀ ਅਧਿਕਾਰੀਆਂ 'ਤੇ ਕਾਰਵਾਈ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ