JALANDHAR WEATHER

ਵੱਖ ਵੱਖ ਵਿਧਾਇਕਾਂ ਵਲੋਂ ਗੁਰੂ ਸਾਹਿਬ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ

ਚੰਡੀਗੜ੍ਹ ,30 ਦਸੰਬਰ (ਵਿਕਰਮਜੀਤ ਸਿੰਘ ਮਾਨ) - ਬੀ.ਐਸ.ਪੀ. ਦੇ ਵਿਧਾਇਕ ਨਛੱਤਰ ਪਾਲ ਨੇ ਸਦਨ ’ਚ ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਕੁਰਬਾਨੀਆਂ ਅਤੇ ਸਾਰਿਆਂ ਨੂੰ ਲਾਮਬੰਦ ਕਰਕੇ ਸੰਦੇਸ਼ ਦਿੱਤਾ ਕਿ ਜ਼ੁਲਮ ਦੇ ਖ਼ਿਲਾਫ਼ ਖੜੇ ਹੋਵੋ ਅਤੇ ਉਨ੍ਹਾਂ ਦੇਸ਼ ਅਤੇ ਕੌਮ ਲਈ ਆਪਾ, ਸ਼ਹਿਜ਼ਾਦੇ ਅਤੇ ਸਾਰਾ ਪਰਿਵਾਰ ਵਾਰ ਦਿੱਤਾ।

ਇਸ ਦੇ ਨਾਲ ਹੀ ਸਦਨ ’ਚ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਨੇ ਧਰਮ ਕੌਮ ਅਤੇ ਦੇਸ਼ ਦੀ ਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਅਤੇ ਅੱਜ ਅਸੀਂ ਉਨ੍ਹਾਂ ਦੀ ਕੁਰਬਾਨੀ ਕਾਰਨ ਹੀ ਅਸੀਂ ਅਤੇ ਸਿੱਖੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਉਹ ਸਾਨੂੰ ਜਬਰ ਦੇ ਖ਼ਿਲਾਫ਼ ਡੱਟਣ ਅਤੇ ਸੱਚ ਤੇ ਚੱਲਣ ਦਾ ਸੰਦੇਸ਼ ਦੇ ਕੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ