ਅਣ-ਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ, ਇਕ ਦੀ ਹਾਲਤ ਗੰਭੀਰ
ਗੜ੍ਹਸ਼ੰਕਰ, 1 ਜਨਵਰੀ (ਧਾਲੀਵਾਲ)- ਨਵੇਂ ਸਾਲ ਦੇ ਪਹਿਲੇ ਦਿਨ ਗੜ੍ਹਸ਼ੰਕਰ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਪਿੰਡ ਬੋੜਾ ਵਿਖੇ ਇਕ ਮੋਟਰਸਾਈਕਲ ’ਤੇ ਸਵਾਰ ਚਾਰ ਪ੍ਰਵਾਸੀ ਮਜ਼ਦੂਰਾਂ ਵਿਚੋਂ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ ਜਦਕਿ ਚੌਥੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਹਾਦਸਾ ਤੜਕਸਾਰ ਕਰੀਬ 4 ਕੁ ਵਜੇ ਵਾਪਰਿਆ ਜਦੋਂ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਪਿੰਡ ਬੋੜਾ ਵਿਖੇ ਮੋਟਰਸਾਈਕਲ ’ਤੇ ਸਵਾਰ ਪ੍ਰਵਾਸੀ ਵਿਅਕਤੀ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਗਏ। ਰਾਹਗੀਰਾਂ ਵਲੋਂ ਦੱਸਣ ’ਤੇ ਪੁਲਿਸ ਵਲੋਂ ਜ਼ਖ਼ਮੀ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖ਼ਲ ਕਰਵਾਇਆ ਗਿਆ। ਪੁਲਿਸ ਵਲੋਂ ਮ੍ਰਿਤਕ ਦੇਹਾਂ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰੱਖੀਆਂ ਹਨ। ਪੁਲਿਸ ਵਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ।
;
;
;
;
;
;
;
;