ਕੋਹਲੀ ਦੀ ਪੇਸ਼ੀ ਮੌਕੇ ਪੱਤਰਕਾਰਾਂ ਨਾਲ ਹੋਈ ਵਧੀਕੀ ਦੀ ਅੰਮ੍ਰਿਤਸਰ ਪ੍ਰੈਸ ਕਲੱਬ ਵਲੋਂ ਕਰੜੇ ਸ਼ਬਦਾਂ ’ਚ ਨਿਖੇਧੀ
ਅਟਾਰੀ ਸਰਹੱਦ, (ਅੰਮ੍ਰਿਤਸਰ), 2 ਜਨਵਰੀ, (ਰਾਜਿੰਦਰ ਸਿੰਘ ਰੂਬੀ)- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸੰਬੰਧੀ ਦਰਜ ਹੋਏ ਮਾਮਲੇ ਵਿਚ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤੇ ਗਏ ਸੀ.ਏ. ਸਤਿੰਦਰ ਸਿੰਘ ਕੋਹਲੀ ਦੀ ਬੀਤੀ ਰਾਤ ਅੰਮ੍ਰਿਤਸਰ ਪੁਲਿਸ ਵਲੋਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਹਨੇਰੇ ਵਿਚ ਰੱਖਦਿਆਂ ਕੀਤੀ ਗਈ ਪੇਸ਼ੀ ਮੌਕੇ ਕਵਰੇਜ ਕਰਨ ਆਏ ਪੱਤਰਕਾਰਾਂ ਨਾਲ ਸਥਾਨਕ ਪੁਲਿਸ ਦੇ ਵਲੋਂ ਧੱਕੇਸ਼ਾਹੀ ਕਰਦਿਆਂ ਕਵਰੇਜ ਕਰਨ ਤੋਂ ਰੋਕਣ ਦੀ ਸਮੁੱਚੇ ਪੱਤਰਕਾਰ ਭਾਈਚਾਰੇ ਅਤੇ ਅੰਮ੍ਰਿਤਸਰ ਪ੍ਰੈਸ ਕਲੱਬ ਦੇ ਸਮੂਹ ਅਹੁਦੇਦਾਰਾਂ ਮੈਂਬਰਾਂ ਵਲੋਂ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਅੰਮ੍ਰਿਤਸਰ ਪ੍ਰੈਸ ਕਲੱਬ ਦੇ ਪ੍ਰਧਾਨ ਰਾਜੇਸ਼ ਗਿੱਲ ਅਤੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਜੱਸ, ਜਨਰਲ ਸਕੱਤਰ ਮਨਿੰਦਰ ਮੌਗਾ, ਖਜਾਨਚੀ ਕਮਲ ਪਹਿਲਵਾਨ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਉਹਨਾਂ ਨੂੰ ਆਪਣੇ ਸਾਥੀਆਂ ਪਾਸੋਂ ਪਤਾ ਲੱਗਾ ਕਿ ਸੀ.ਏ. ਸਤਿੰਦਰ ਸਿੰਘ ਕੋਹਲੀ ਦੀ ਪੇਸ਼ੀ ਮੌਕੇ ਪੁਲਿਸ ਦਾ ਕਚਹਿਰੀ ਦੇ ਵਿਚ ਰਵੱਈਆ ਬਹੁਤ ਹੀ ਮਾੜਾ ਰਿਹਾ। ਪੱਤਰਕਾਰਾਂ ਨੂੰ ਧੱਕੇ ਮਾਰੇ ਗਏ ਅਤੇ ਜਿਸ ਨੂੰ ਪੇਸ਼ ਕਰਾਉਣ ਲਈ ਲੈ ਕੇ ਆਏ ਸਨ, ਉਸ ਦੇ ਬਾਰੇ ਕੋਈ ਜਾਣਕਾਰੀ ਵੀ ਨਹੀਂ ਦੱਸੀ ਗਈ, ਜਿਸ ਕਾਰਨ ਸਮੁੱਚੇ ਪੱਤਰਕਾਰ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।
;
;
;
;
;
;
;
;