JALANDHAR WEATHER

ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ ਹੁੰਦੀ ਨਜ਼ਰ ਆ ਰਹੀ ਹੈ : ਸੁਖਪਾਲ ਸਿੰਘ ਖਹਿਰਾ

ਭੁਲੱਥ, 4 ਜਨਵਰੀ (ਮੇਹਰ ਚੰਦ ਸਿੱਧੂ)- ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਅੰਦਰ ਅਰਾਜਕਤਾ ਵਰਗਾ ਮਾਹੌਲ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਸੂਬਾ ਗੈਂਗਸਟਰਾਂ ਦੇ ਹਵਾਲੇ ਹੋ ਚੁੱਕਾ ਹੈ। ਉਨ੍ਹਾਂ ਅੰਮ੍ਰਿਤਸਰ ਵਿਚ ਵਿਆਹ ਸਮਾਗਮ ਦੌਰਾਨ ਦਿਨ-ਦਿਹਾੜੇ ਵਲਟੋਹਾ ਦੇ ਸਾਬਕਾ ਸਰਪੰਚ ਜਰਮਲ ਸਿੰਘ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿਚ ਪੂਰੀ ਤਰ੍ਹਾਂ ਨਕਾਮ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਵਿਆਹ ਵਰਗੀਆਂ ਜਨਤਕ ਖੁਸ਼ੀਆਂ ਦੇ ਸਮਾਗਮਾਂ ਵਿਚ ਲੋਕਾਂ ਨੂੰ ਬੇਦਰਦੀ ਨਾਲ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ