JALANDHAR WEATHER

ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਨਹੀਂ ਪਾਲਣਾ ਕਰ ਰਹੇ ਗੁਰੂ ਹਰ ਸਹਾਏ ਦੇ ਕਈ ਨਿੱਜੀ ਸਕੂਲ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 5 ਜਨਵਰੀ (ਕਪਿਲ ਕੰਧਾਰੀ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਹਿਲਾਂ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਨੂੰ ਲੈ ਕੇ ਛੁੱਟੀਆਂ ਕੀਤੀਆਂ ਗਈਆਂ ਸਨ ਅਤੇ ਉਸ ਤੋਂ ਬਾਅਦ ਠੰਢ ਅਤੇ ਧੁੰਦ ’ਚ ਵਾਧੇ ਨੂੰ ਦੇਖਦੇ ਹੋਏ ਸਿੱਖਿਆ ਮੰਤਰੀ ਵਲੋਂ ਛੁੱਟੀਆਂ ਵਧਾ ਕੇ 7 ਜਨਵਰੀ ਤੱਕ ਕਰ ਦਿੱਤੀਆਂ ਗਈਆਂ ਤੇ ਸਾਰੇ ਹੀ ਸਰਕਾਰੀ,ਪ੍ਰਾਈਵੇਟ ਅਤੇ ਐਡਿਡ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਸੀ ਤੇ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜੇਕਰ ਛੁੱਟੀਆਂ ਦੌਰਾਨ ਕੋਈ ਵੀ ਸਕੂਲ ਪ੍ਰਬੰਧਕ ਅਧਿਆਪਕਾਂ ਜਾਂ ਵਿਦਿਆਰਥੀਆਂ ਨੂੰ ਸਕੂਲ ਬੁਲਾਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਪ੍ਰੰਤੂ ਉਹਨਾਂ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਹੋਇਆ ਗੁਰੂ ਹਰ ਸਹਾਏ ਦੇ ਕਈ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਅਧਿਆਪਕਾਂ ਨੂੰ ਸਕੂਲਾਂ ਵਿਚ ਬੁਲਾ ਕੇ ਜ਼ਬਰਦਸਤੀ ਆਨਲਾਈਨ ਕਲਾਸਾਂ ਲਗਵਾਈਆਂ ਜਾ ਰਹੀਆਂ ਹਨ। ਇਸ ਮੌਕੇ ਇਕ ਅਧਿਆਪਕ ਨੇ ਨਾਮ ਨਾ ਛਾਪਣ ਦੀ ਸੂਰਤ ਵਿਚ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਸਕੂਲ ਵਲੋਂ ਉਨ੍ਹਾਂ ਨੂੰ ਹੁਕਮ ਦਿੱਤੇ ਗਏ ਸਨ ਕਿ ਉਹ ਘਰ ਬੈਠ ਕੇ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲੈਣ ਅਤੇ ਕੱਲ੍ਹ ਅਚਾਨਕ ਹੀ ਸਕੂਲ ਪ੍ਰਬੰਧਕਾਂ ਵਲੋਂ ਇਹ ਹੁਕਮ ਜਾਰੀ ਕਰ ਦਿੱਤਾ ਗਿਆ ਕਿ ਸਾਰੇ ਹੀ ਅਧਿਆਪਕ ਸਵੇਰੇ ਸਕੂਲ ਵਿਖੇ ਪਹੁੰਚ ਕੇ ਆਨਲਾਈਨ ਕਲਾਸਾਂ ਲਗਾਉਣ। ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਜੇਕਰ ਉਕਤ ਸਮੇਂ ਦੌਰਾਨ ਕਿਸੇ ਅਧਿਆਪਕ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਉਸ ਦੇ ਜ਼ਿੰਮੇਵਾਰ ਸਿੱਧੇ ਤੌਰ ’ਤੇ ਸੰਬੰਧਿਤ ਸਕੂਲ ਮੁਖੀ ਜਾ ਪ੍ਰਬੰਧਕ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ