ਸ਼ਹੀਦ ਪਰਗਟ ਸਿੰਘ ਦੀ ਮ੍ਰਿਤਕ ਦੇਹ ਰਮਦਾਸ ਪੁੱਜੀ
ਅਜਨਾਲਾ, ਰਮਦਾਸ, ਗੱਗੋਮਮਾਹਲ, (ਅੰਮ੍ਰਿਤਸਰ), 5 ਜਨਵਰੀ (ਢਿੱਲੋਂ/ਸੰਧੂ/ਵਾਹਲਾ)- ਸ੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਪਰਗਟ ਸਿੰਘ ਦਾ ਮ੍ਰਿਤਕ ਸਰੀਰ ਉਸ ਦੇ ਜੱਦੀ ਪਿੰਡ ਰਮਦਾਸ ਵਿਖੇ ਪਹੁੰਚ ਚੁੱਕਾ ਹੈ। ਪੰਜਾਬ ਸਰਕਾਰ ਤਰਫੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਸ਼ਹੀਦ ਪਰਗਟ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਤੇ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਪਹੁੰਚੇ ਹੋਏ ਹਨ। ਸ਼ਹੀਦ ਪਰਗਟ ਸਿੰਘ ਦੇ ਮ੍ਰਿਤਕ ਸਰੀਰ ਨੂੰ ਇਸ ਵੇਲੇ ਅੰਤਿਮ ਦਰਸ਼ਨਾਂ ਲਈ ਉਹਨਾਂ ਦੇ ਗ੍ਰਹਿ ਵਿਖੇ ਰੱਖਿਆ ਗਿਆ ਹੈ ਅਤੇ ਕੁਝ ਸਮੇਂ ਬਾਅਦ ਹੀ ਰਮਦਾਸ ਦੇ ਸ਼ਮਸ਼ਾਨ ਘਾਟ ਵਿਖੇ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
;
;
;
;
;
;
;
;