JALANDHAR WEATHER

ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਰਸੀ ਮਨਾਈ

ਅੰਮ੍ਰਿਤਸਰ, 6 ਜਨਵਰੀ (ਜਸਵੰਤ ਸਿੰਘ ਜੱਸ)- ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਕਤਲ ਕੇਸ ਵਿਚ ਫਾਂਸੀ ਦੇ ਕੇ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨਿਹੰਗ ਵਿਖੇ ਉਤਸ਼ਾਹ ਸਹਿਤ ਮਨਾਈ ਗਈ। ਸ਼੍ਰੋਮਣੀ ਕਮੇਟੀ ਵਲੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਦੇਵ ਸਿੰਘ ਖਾਲਸਾ ਦੇ ਰਾਗੀ ਜੱਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਦਲ ਖਾਲਸਾ ਦੇ ਸਕੱਤਰ ਜਨਰਲ ਕਵਰਪਾਲ ਸਿੰਘ ਬਿੱਟੂ, ਸੀਨੀਅਰ ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ, ਭਾਈ ਜਰਨੈਲ ਸਿੰਘ ਸਖੀਰਾ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਉਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਭਗਵੰਤ ਸਿੰਘ ਧੰਗੇੜਾ ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ ਤੇ ਅਕਾਲੀ ਆਗੂ ਉਪਕਾਰ ਸਿੰਘ ਸੰਧੂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ