ਸੋਨੀਆ ਗਾਂਧੀ ਹਸਪਤਾਲ ’ਚ ਭਰਤੀ
ਨਵੀਂ ਦਿੱਲੀ, 6 ਜਨਵਰੀ- ਕਾਂਗਰਸ ਨੇਤਾ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਸੋਮਵਾਰ ਸ਼ਾਮ ਨੂੰ ਨਿਯਮਤ ਜਾਂਚ ਲਈ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਛਾਤੀ ਦੇ ਮਾਹਰ ਦੀ ਨਿਗਰਾਨੀ ਹੇਠ ਹਨ।
ਸੂਤਰਾਂ ਅਨੁਸਾਰ ਸੋਨੀਆ ਗਾਂਧੀ ਲੰਬੇ ਸਮੇਂ ਤੋਂ ਖੰਘ ਤੋਂ ਪੀੜਤ ਹੈ। ਪਹਿਲਾਂ ਸੋਨੀਆ ਗਾਂਧੀ ਨੂੰ ਪੇਟ ਦੀਆਂ ਸਮੱਸਿਆਵਾਂ ਕਾਰਨ 15 ਜੂਨ, 2025 ਨੂੰ ਸਰ ਗੰਗਾ ਰਾਮ ਹਸਪਤਾਲ ਦੇ ਸਰਜੀਕਲ ਗੈਸਟ੍ਰੋਐਂਟਰੋਲੋਜੀ ਵਿਭਾਗ ਵਿਚ ਦਾਖ਼ਲ ਕਰਵਾਇਆ ਗਿਆ ਸੀ।
;
;
;
;
;
;
;