JALANDHAR WEATHER

ਆਰਥਿਕ ਤੰਗੀ ਦੇ ਚਲਦਿਆਂ ਨੌਜਵਾਨ ਨੇ ਮੁਕਾਈ ਜੀਵਨ ਲੀਲਾ

 ਜਗਰਾਉਂ ( ਲੁਧਿਆਣਾ) 6 ਜਨਵਰੀ ( ਕੁਲਦੀਪ ਸਿੰਘ ਲੋਹਟ )-ਅੱਜ ਦੇਰ ਸ਼ਾਮ ਨੇੜਲੇ ਪਿੰਡ ਸ਼ੇਰਪੁਰ ਕਲਾਂ ਵਿਖੇ ਇਕ ਮਜ਼ਦੂਰ ਵਲੋਂ ਆਰਥਿਕ ਮੰਦਹਾਲੀ ਦੇ ਚਲਦਿਆਂ ਦਰੱਖਤ ਨਾਲ ਫਾਹਾ ਲਾ ਕੇ ਜੀਵਨ ਲੀਲਾ ਖਤਮ ਕਰ ਲਈ। ਇਹ ਘਟਨਾਂ ਪਿੰਡ ਸੇਰਪੁਰ ਕਲਾਂ ਦੇ ਏਅਰਟੈੱਲ ਸਕੂਲ ਦੇ ਨੇੜੇ ਵਾਪਰੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਲੋਕ ਪਹੁੰਚ ਗਏ। ਮ੍ਰਿਤਕ ਦੀ ਪਛਾਣ ਸ਼ੇਰਪੁਰ ਕਲਾਂ ਵਾਸੀ ਰਾਮ ਸਿੰਘ ਵਜੋਂ ਹੋਈ। 25 ਸਾਲਾ ਰਾਮ ਸਿੰਘ ਮਿਹਨਤ ਮਜ਼ਦੂਰੀ ਕਰਕੇ ਪੇਟ ਪਾਲ ਰਿਹਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਰਾਮ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਸੀ ਤੇ ਅੱਜ ਉਸਨੇ ਪਿੰਡ ਦੇ ਬਾਹਰਵਾਰ ਦਰੱਖਤ ਨਾਲ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਵਾਪਰਨ ਤੋਂ ਬਾਅਦ ਪੁਲਿਸ ਚੌਕੀ ਗਾਲਿਬ ਕਲਾਂ ਦੇ ਇੰਚਾਰਜ ਜਗਰੂਪ ਸਿੰਘ ਮੌਕੇ 'ਤੇ ਪਹੁੰਚ ਗਏ ਤੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਆਤਮ ਹੱਤਿਆ ਦਾ ਹੋ ਸਕਦਾ ਹੈ ਪ੍ਰੰਤੂ ਮੌਤ ਦੇ ਸਹੀ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆ ਸਕਦਾ ਹੈ। ਉਧਰ ਇਸ ਇਸ ਮਾਮਲੇ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਥਾਣਾ ਸਦਰ ਦੇ ਮੁਖੀ ਸੁਰਜੀਤ ਸਿੰਘ ਨੇ ਆਖਿਆ ਕਿ ਵੱਖ-ਵੱਖ ਪਹਿਲੂਆਂ ਦੇ ਮੱਦੇਨਜ਼ਰ ਘਟਨਾ ਸਬੰਧੀ ਸਾਰੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਤੇ ਜਾਂਚ ਉਪਰੰਤ ਜੋ ਵੀ ਬਣਦੀ ਕਾਰਵਾਈ ਹੋਵੇਗੀ, ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ