ਬੇਰਹਿਮੀ ਨਾਲ ਕੀਤੀ ਕੁੱਟਮਾਰ ਦੌਰਾਨ ਨੌਜਵਾਨ ਦੀ ਮੌਤ
ਬੁਢਲਾਡਾ, 7 ਜਨਵਰੀ (ਸਵਰਨ ਸਿੰਘ ਰਾਹੀ) - ਅੱਜ ਬਾਅਦ ਦੁਪਹਿਰ ਸਥਾਨਕ ਬੱਸ ਸਟੈਂਡ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੇ ਪਿਤਾ ਮੇਵਾ ਸਿੰਘ ਵਾਸੀ ਪਿੰਡ ਕੁਲੈਹਿਰੀ ਨੇ ਦੱਸਿਆ ਕਿ ਉਸ ਦਾ ਬੇਟਾ ਜਸ਼ਨਦੀਪ ਸਿੰਘ (19) ਜੋ ਕਿ ਟੈਟੂ ਬਣਾਉਣ ਦਾ ਕੰਮ ਕਰਦਾ ਸੀ, ਅੱਜ ਆਪਣਾ ਜਨਮ ਦਿਨ ਮਨਾਉਣ ਲਈ ਬੁਢਲਾਡਾ ਸ਼ਹਿਰ ਵਿਖੇ ਸਮਾਨ ਲੈਣ ਲਈ ਆਇਆ ਸੀ। ਉਹ ਜਿਉਂ ਹੀ ਬੱਸ ਅੱਡਾ ਬੁਢਲਾਡਾ ਪੁੱਜਾ ਤਾਂ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ । ਗੰਭੀਰ ਹਾਲਤ ਵਿਚ ਉਸ ਨੂੰ ਸਿਵਿਲ ਹਸਪਤਾਲ ਬੁਢਲਾਡਾ ਲਿਆਂਦਾ ਜਿੱਥੇ ਡਾਕਟਰਾਂ ਨੇ ਮਿਤ੍ਰਕ ਐਲਾਨ ਦਿੱਤਾ। ਮਿਤ੍ਰਕ ਦੇ ਪਿਤਾ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਹੀ ਉਸ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਥਾਣਾ ਸ਼ਹਿਰੀ ਅਤੇ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਨੇ ਪਰਿਵਾਰ ਵਲੋਂ ਦੱਸੇ ਕੁਝ ਸ਼ੱਕੀ ਵਿਅਕਤੀਆਂ ਦੇ ਨਾਵਾਂ ਤੋਂ ਬਾਅਦ ਵੱਖ ਵੱਖ ਪੁਲਿਸ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;