JALANDHAR WEATHER

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਇਕਲੌਤੇ ਪੁੱਤਰ ਦਾ ਦਿਹਾਂਤ

ਨਵੀਂ ਦਿੱਲੀ, 8 ਜਨਵਰੀ- ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਇਕਲੌਤੇ ਪੁੱਤਰ ਅਗਨੀਵੇਸ਼ ਅਗਰਵਾਲ ਦਾ 49 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਅਗਨੀਵੇਸ਼ ਅਮਰੀਕਾ ਵਿਚ ਸਕੀਇੰਗ ਕਰਦੇ ਸਮੇਂ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਇਲਾਜ ਲਈ ਨਿਊਯਾਰਕ ਦੇ ਮਾਊਂਟ ਸਿਨਾਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। 7 ਜਨਵਰੀ ਨੂੰ ਹਸਪਤਾਲ ਵਿਚ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦੇ ਪਿਤਾ ਅਨਿਲ ਅਗਰਵਾਲ ਨੇ ਰਾਤ 10 ਵਜੇ ਦੇ ਕਰੀਬ ਸੋਸ਼ਲ ਮੀਡੀਆ 'ਤੇ ਇਸ ਸੰਬੰਧੀ ਜਾਣਕਾਰੀ ਦਿੱਤੀ।

ਅਨਿਲ ਅਗਰਵਾਲ ਨੇ ਲਿਖਿਆ ਕਿ ਅਸੀਂ ਸੋਚਿਆ ਸੀ ਕਿ ਸਭ ਤੋਂ ਬੁਰਾ ਸਮਾਂ ਖਤਮ ਹੋ ਗਿਆ ਹੈ, ਪਰ ਕਿਸਮਤ ਦੀਆਂ ਹੋਰ ਯੋਜਨਾਵਾਂ ਸਨ। ਅਚਾਨਕ ਪਿਆ ਦਿਲ ਦਾ ਦੌਰਾ ਸਾਡੇ ਪੁੱਤਰ ਨੂੰ ਸਾਡੇ ਤੋਂ ਦੂਰ ਲੈ ਗਿਆ। ਆਪਣੇ ਪੁੱਤਰ ਨੂੰ ਯਾਦ ਕਰਦੇ ਹੋਏ, ਉਨ੍ਹਾਂ ਲਿਖਿਆ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਮੁਸ਼ਕਿਲ ਅਤੇ ਕਾਲਾ ਦਿਨ ਸੀ। ਉਨ੍ਹਾਂ ਲਿਖਿਆ ਕਿ ਉਹ ਆਪਣੇ ਪੁੱਤਰ ਨਾਲ ਕੀਤਾ ਵਾਅਦਾ ਪੂਰਾ ਕਰਨਗੇ ਅਤੇ ਆਪਣੀ ਨਿੱਜੀ ਕਮਾਈ ਦਾ 75% ਦਾਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ