ਮਾਘੀ ਦੇ ਦਿਹਾੜੇ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਵਾਰਸ ਪੰਜਾਬ ਵੱਲੋਂ ਹੋਵੇਗੀ ਪੰਥਕ ਇਕੱਤਰਤਾ-ਕਰਨੈਲ ਸਿੰਘ ਪੀਰ ਮੁਹੰਮਦ
ਸ੍ਰੀ ਮੁਕਤਸਰ ਸਾਹਿਬ, 9 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਮਾਘੀ ਦੇ ਦਿਹਾੜੇ 'ਤੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਕੌਮ ਨੂੰ ਬੇਦਾਵਾ ਦੇਣ ਵਾਲੀ ਸਿੱਖ ਲੀਡਰਸ਼ਿਪ ਦੀਆਂ ਅੱਖਾਂ ਖੋਲ੍ਹਣ ਲਈ ਜਥੇਬੰਦੀ ਵਾਰਿਸ ਪੰਜਾਬ ਵਲੋਂ ਕੀਤੀ ਜਾ ਰਹੀ ਪੰਥਕ ਇਕੱਤਰਤਾ ਵਿਚ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਨਾਲ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਮੈਂਬਰ ਪਾਰਲੀਮੈਂਟ ਖਡੂਰ ਸਾਹਿਬ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੇ ਹੱਕਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਹਰ ਪੱਧਰ ਉਤੇ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਹਲਕੇ ਖਡੂਰ ਸਾਹਿਬ ਦੇ ਵਿਕਾਸ ਲਈ ਉਨ੍ਹਾਂ ਦੀ ਰਿਹਾਈ ਜ਼ਰੂਰੀ ਹੈ, ਕਿਉਂਕਿ ਚੁਣੇ ਹੋਏ ਨੁਮਾਇੰਦੇ ਦੀ ਗੈਰਹਾਜ਼ਰੀ ਹਲਕੇ ਲਈ ਨੁਕਸਾਨਦੇਹ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਅਜਿਹੀਆਂ ਬੁਨਿਆਦੀ ਲੋੜਾਂ ਹਨ, ਜੋ ਕੇਵਲ ਇਕ ਚੁਣਿਆ ਹੋਇਆ ਨੁਮਾਇੰਦਾ ਹੀ ਹੱਲ ਕਰ ਸਕਦਾ ਹੈ।
;
;
;
;
;
;
;