JALANDHAR WEATHER

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਤਲਵੰਡੀ ਸਾਬੋ, (ਬਠਿੰਡਾ), 12 ਜਨਵਰੀ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ (ਸਾਬਕਾ ਕੇਂਦਰੀ ਮੰਤਰੀ) ਅੱਜ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜੇ। ਇਥੇ ਪੁੱਜਣ ’ਤੇ ਅਕਾਲੀ ਦਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਤਖ਼ਤ ਸਾਹਿਬ ਮੱਥਾ ਟੇਕ ਕੇ ਬੀਬਾ ਬਾਦਲ ਨੇ ਕੁਝ ਸਮਾਂ ਕੀਰਤਨ ਸਰਵਨ ਕੀਤਾ।

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਬੀਬਾ ਬਾਦਲ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਅਤੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਵੀ ਮੌਜੂਦ ਸਨ। ਹਰਸਿਮਰਤ ਕੌਰ ਬਾਦਲ ਨੇ ਇਸ ਮੌਕੇ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਪੈਂਤੀ ਵੀ ਲਿਖੀ।

ਉਨ੍ਹਾਂ ਨੇ ਪੱਤਰਕਾਰਾਂ ਨਾਲ ਕਿਸੇ ਕਿਸਮ ਦੀ ਗੱਲ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਕ ਸ਼ਰਧਾਲੂ ਵਜੋਂ ਤਖ਼ਤ ਸਾਹਿਬ ਨਤਮਸਤਕ ਹੋਣ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਬੀਬਾ ਬਾਦਲ ਪਿੰਡ ਜਗਾ ਰਾਮ ਤੀਰਥ ਵਿਖੇ ਸੰਤ ਨਰੈਣ ਮੁਨੀ ਜੀ ਦੀ ਬਰਸੀ ਨੂੰ ਸਮਰਪਿਤ ਕਰਕੇ ਡੇਰਾ ਬਾਬਾ ਸੰਧਿਆ ਦਾਸ ’ਚ ਰਖਵਾਏ ਧਾਰਮਿਕ ਸਮਾਗਮ ’ਚ ਵੀ ਹਾਜ਼ਰੀ ਲਵਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ