ਭੁਪੇਸ਼ ਬਘੇਲ, ਰਾਜਾ ਵੜਿੰਗ ਕਾਂਗਰਸ ਲੀਡਰਸ਼ਿਪ ਸਮੇਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ, ਸਹਿ ਇੰਚਾਰਜ ਅਤੇ ਰਾਸ਼ਟਰੀ ਸਕੱਤਰ ਰਵਿੰਦਰ ਡਾਲਵੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਬਲਾਕ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸਿਮਰਜੀਤ ਸਿੰਘ ਭੀਨਾ ਬਰਾੜ, ਗੁਰਪ੍ਰੀਤ ਸਿੰਘ ਬਿੱਟੂ ਰੁਮਾਣਾ ਅਤੇ ਹੋਰ ਕਾਂਗਰਸੀ ਆਗੂ ਮਾਘੀ ਦੇ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਭੁਪੇਸ਼ ਬਘੇਲ ਨੂੰ ਕਾਂਗਰਸੀ ਆਗੂਆਂ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਂਟ ਕੀਤੀ ਗਈ।
;
;
;
;
;
;
;