22 ਜਨਵਰੀ ਨੂੰ ਸ਼ੁਰੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ
ਫ਼ਤਿਹਗੜ੍ਹ ਸਾਹਿਬ, 12 ਜਨਵਰੀ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜੋ ਕਿ ਅਸਲ ਵਿਚ 15 ਦਸੰਬਰ ਨੂੰ ਸ਼ੁਰੂ ਹੋਣ ਵਾਲੀ ਸੀ,ਹੁਣ 22 ਜਨਵਰੀ ਨੂੰ ਸ਼ੁਰੂ ਹੋਵੇਗੀ ਕਿਉਂਕਿ ਮੁੱਖ ਮੰਤਰੀ ਨੂੰ ਜਥੇਦਾਰ ਸਾਹਿਬ ਨੇ ਬੁਲਾਇਆ ਹੈ। ਇਸ ਵਿਚ ਇਕ ਹਫ਼ਤੇ ਦੀ ਦੇਰੀ ਕੀਤੀ ਗਈ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਗੱਲ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਹੀ। ਉਹ ਅੱਜ ਫ਼ਤਿਹਗੜ੍ਹ ਸਾਹਿਬ ਵਿਖੇ ਇਸ ਯੋਜਨਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਕ ਟ੍ਰਾਇਲ ਕੀਤਾ ਜਾਵੇਗਾ। ਸਰਕਾਰ ਨੇ ਇਸ ਪ੍ਰੋਜੈਕਟ ਲਈ 1200 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ।
;
;
;
;
;
;
;