JALANDHAR WEATHER

ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵਾਂਗਾ ਪੇਸ਼- ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 13 ਜਨਵਰੀ - ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਦੇ ਸਮੇਂ ’ਚ ਕੀਤੇ ਗਏ ਬਦਲਾਅ ਸੰਬੰਧੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ, ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ, 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸਮਾਂ ਬਦਲਣ ਸੰਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵਲੋਂ ਜਾਰੀ ਨਹੀਂ ਕੀਤਾ ਗਿਆ। ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ ..ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ