ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਸ਼ਹਿਰੀ ਦਾ ਮਨਿੰਦਰਪਾਲ ਸਿੰਘ ਗੁੰਬਰ ਨੂੰ ਸਕੱਤਰ ਜਨਰਲ ਤੇ ਮੀਡੀਆ ਇੰਚਾਰਜ ਕੀਤਾ ਨਿਯੁਕਤ
ਜਲੰਧਰ 14 ਜਨਵਰੀ - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਤੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਕੇ.ਪੀ. ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਿੰਦਰ ਪਾਲ ਸਿੰਘ ਗੁੰਬਰ ਵਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦਾ ਸਕੱਤਰ ਜਨਰਲ ਅਤੇ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਇਸ ਮੌਕੇ ਮਨਿੰਦਰ ਪਾਲ ਸਿੰਘ ਗੁੰਬਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਰਜਾਪ ਸਿੰਘ ਸੰਘਾ,ਸਾਬਕਾ ਵਿਧਾਇਕ ਬਲਦੇਵ ਖਹਿਰਾ, ਬਚਿੱਤਰ ਸਿੰਘ ਕੌਹਾੜ, ਗੁਰਮੀਤ ਸਿੰਘ ਦਾਦੂਵਾਲ, ਰਾਜਕਮਲ ਸਿੰਘ ਭੁੱਲਰ, ਬਲਦੇਵ ਸਿੰਘ ਕਲਿਆਣ, ਜਥੇਦਾਰ ਰਣਜੀਤ ਸਿੰਘ ਕਾਹਲੋਂ , ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਬਲਬੀਰ ਸਿੰਘ ਚੋਹਾਨ, ਗੁਰਬਚਨ ਸਿੰਘ ਕਥੂਰੀਆ,ਅਮਰੀਕ ਸਿੰਘ ਕੇਪੀ, ਗੁਰਕ੍ਰਿਪਾਲ ਸਿੰਘ ਭੱਟੀ, ਬਲਵਿੰਦਰ ਸਿੰਘ ਤਿੰਮੋਵਾਲ ਹਰਨੇਕ ਸਿੰਘ ਢਿੱਲੋਂ ਨੇ ਮਨਿੰਦਰਪਾਲ ਸਿੰਘ ਗੁੰਬਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਤੇ ਸੀਨੀਅਰ ਆਗੂ ਮਹਿੰਦਰ ਸਿੰਘ ਕੇ.ਪੀ. ਨੇ ਕਿਹਾ ਕਿ ਮਨਿੰਦਰ ਪਾਲ ਸਿੰਘ ਗੁੰਬਰ ਵਲੋਂ ਜਲੰਧਰ ਸ਼ਹਿਰ ਵਿਚ ਪਿਛਲੇ ਲੰਮੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵਧੀਆ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਲਾਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਤੇ ਚੰਗਾ ਅਸਰ ਰਸੂਖ ਰੱਖਣ ਵਾਲੇ ਸਿਆਸਤ ਦੇ ਤਜਰਬੇਕਾਰ, ਨਿਮਰਤਾ ਤੇ ਸਾਦਕੀ ਵਾਲੇ ਮਿਹਨਤੀ ਆਗੂ ਹਨ।
ਇਸ ਮੌਕੇ ਮਨਿੰਦਰ ਪਾਲ ਸਿੰਘ ਗੁੰਬਰ ਨੇ ਮਹਿੰਦਰ ਸਿੰਘ ਕੇ.ਪੀ., ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਹਲਕਾ ਕੈਂਟ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਤੇ ਜ਼ਿਲ੍ਹਾ ਅਕਾਲੀ ਦਲ ਦੀ ਹਾਜ਼ਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਜਲੰਧਰ ਸ਼ਹਿਰੀ ਚ ਪਿਛਲੇ ਕਾਫੀ ਲੰਮੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੇਵਾਵਾਂ ਨਿਭਾਉਂਦਿਆਂ ਹੋਇਆਂ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਆਗੂਆਂ ਤੇ ਵਰਕਰਾਂ ਵਲੋਂ ਬਹੁਤ ਪਿਆਰ ਸਤਿਕਾਰ ਤੇ ਸਹਿਯੋਗ ਮਿਲਿਆ ਹੈ।
;
;
;
;
;
;
;
;