ਲੁਟੇਰਿਆਂ ਨੇ ਦਿਨ-ਦਿਹਾੜੇ ਘਰ ਵਿਚ ਵੜ ਕੇ ਇਕ ਬਜ਼ੁਰਗ ਔਰਤ ਨੂੰ ਲੁੱਟਿਆ
ਜਲੰਧਰ , 14 ਜਨਵਰੀ -ਅੱਜ ਦਿਨ-ਦਿਹਾੜੇ ਪੰਜਾਬ ਦੇ ਜਲੰਧਰ ਦੇ ਲਾਜਪਤ ਨਗਰ ਵਿਚ 3 ਲੁਟੇਰੇ ਇਕ ਘਰ ਵਿਚ ਵੜ ਗਏ, ਲੁੱਟ-ਖੋਹ ਨੂੰ ਅੰਜਾਮ ਦਿੱਤਾ । ਲੁਟੇਰਿਆਂ ਨੇ ਇੱਕ ਬਜ਼ੁਰਗ ਔਰਤ ਨੂੰ ਇਕੱਲੀ ਦੇਖਦਿਆਂ ਲੁੱਟ-ਖੋਹ ਨੂੰ ਅੰਜਾਮ ਦਿੱਤਾ। ਉਨ੍ਹਾਂ ਨੇ ਉਸ ਨੂੰ ਬੰਧਕ ਬਣਾ ਲਿਆ। ਉਸ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਸੀ.ਸੀ.ਟੀ.ਵੀ. ਕੈਮਰਿਆਂ ਨੇ ਭੱਜ ਰਹੇ ਲੁਟੇਰਿਆਂ ਨੂੰ ਕੈਦ ਕਰ ਲਿਆ। ਲੁਟੇਰਿਆਂ ਦੇ ਘਰ ਵਿਚ ਦਾਖ਼ਲ ਹੋਣ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਲੁਟੇਰਿਆਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ।
;
;
;
;
;
;
;
;