ਭਾਜਪਾ ਹੀ ਕਰ ਸਕਦੀ ਹੈ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ- ਨਾਇਬ ਸਿੰਘ ਸੈਣੀ
ਚੰਡੀਗੜ੍ਹ, 16 ਜਨਵਰੀ (ਸੰਦੀਪ ਕੁਮਾਰ ਮਾਹਨਾ)- ਵੱਖ ਵੱਖ ਆਗੂਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਉਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਸਾਡਾ ਪਰਿਵਾਰ ਪੰਜਾਬ ਵਿਚ ਤੇਜ਼ੀ ਨਾਲ ਵਧ ਰਿਹਾ ਹੈ। ਅੱਜ ਭਾਜਪਾ ਵਿਚ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ, ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਅਤੇ ਮੌਜੂਦਾ ਮੁੱਖ ਮੰਤਰੀ ਦੇ ਓ.ਐਸ.ਡੀ. ਓਂਕਾਰ ਸਿੰਘ ਸਮੇਤ ਕਈ ਨਾਮ ਸ਼ਾਮਿਲ ਹਨ। ਮੈਂ ਉਨ੍ਹਾਂ ਦਾ ਪੰਜਾਬ ਦੀ ਭਲਾਈ ਲਈ ਕਦਮ ਚੁੱਕਣ ਲਈ ਧੰਨਵਾਦ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਿਲਾਂ ਵਿਚ ਜੋ ਡਰ ਹੈ, ਉਹ 2014 ਤੋਂ ਪਹਿਲਾਂ ਲੋਕਾਂ ਦੇ ਮਨਾਂ ਵਿਚ ਮੌਜੂਦ ਸੀ। ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੁਰੱਖਿਅਤ ਕਰਨ ਲਈ ਕੰਮ ਕੀਤਾ ਹੈ, ਉਸੇ ਤਰ੍ਹਾਂ ਅੱਜ ਭਾਜਪਾ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰ ਸਕਦੀ ਹੈ।
;
;
;
;
;
;
;
;