JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ 'ਚ ਇਕ ਵਿਅਕਤੀ ਵਲੋਂ ਕੁਰਲੀ ਕਰਨ ਦਾ ਮਾਮਲਾ ਆਇਆ ਸਾਹਮਣੇ

ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ 'ਚ ਇਕ ਵਿਅਕਤੀ ਵਲੋਂ ਕੁਰਲੀ ਕਰਦਿਆਂ ਹੋਇਆਂ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ  ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗਰਾਮ ਉਤੇ ਸੁਭਾਣ ਰੰਗਰੇਜ ਨਾਂ ਦੇ ਇਕ ਵਿਅਕਤੀ ਵਲੋਂ ਅੱਪਲੋਡ ਕੀਤੀ ਵੀਡੀਓ ਵਿਚ ਉਹ ਵਿਅਕਤੀ ਸਰੋਵਰ ਕਿਨਾਰੇ ਬੈਠ ਕੇ ਕੁਰਲੀ ਕਰਦਾ ਦਿਖਾਈ ਦੇ ਰਿਹਾ ਹੈ।

ਇਸ ਸਬੰਧੀ ਜਦੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਵੀਡੀਓ ਪੁਰਾਣੀ ਲੱਗਦੀ ਹੈ ਪਰ ਇਸਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਸ ਦੀ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਕਰਵਾਈ ਜਾ ਰਹੀ ਹੈ ਕਿ ਇਹ ਤਕਨੀਕ ਨਾਲ ਬਣੀ ਹੋਈ ਹੈ ਜਾਂ ਕਿਸੇ ਵਿਅਕਤੀ ਵੱਲੋਂ ਜਾਣ ਬੁੱਝ ਕੇ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੀਆਂ ਸੰਗਤਾਂ ਲਈ ਤਸਵੀਰਾਂ ਆਦਿ ਖਿੱਚਣ ਵਾਸਤੇ ਪਰਿਕਰਮਾ ਵਿਚ ਕੋਈ ਵਿਸ਼ੇਸ਼ ਜਗ੍ਹਾ ਨਿਸ਼ਚਿਤ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਸ ਵਿਅਕਤੀ ਵਲੋਂ ਘੰਟਾ ਘਰ ਵਾਲੇ ਪ੍ਰਵੇਸ਼ ਦੁਆਰ ਦੇ ਬਾਹਰ ਵੀ ਇੱਕ ਵੀਡੀਓ ਅਪਲੋਡ ਕੀਤੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ