ਕੱਚੇ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸੂਬਾ ਪੱਧਰੀ ਰੋਸ ਮੁਜ਼ਾਹਰਾ
ਸਨਾਮ ਊਧਮ ਸਿੰਘ ਵਾਲਾ,16 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਉਚੇਰੀ ਸਿੱਖਿਆ ਕਾਲਜਾਂ ਦਰਜਾ 3 ਅਤੇ 4 ਕੱਚੇ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਅਗਵਾਈ ਵਿਚ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ਅੱਗੇ ਜ਼ੋਰਦਾਰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਗਿੱਲ, ਜਨਰਲ ਸਕੱਤਰ ਪਰਮਜੀਤ ਸਿੰਘ ਹਾਂਡਾ, ਸੂਬਾ ਸਕੱਤਰ ਸੁਖਵਿੰਦਰ ਸਿੰਘ ਜ਼ੀਰਾ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ ਸਿੱਧੂ, ਰਾਜਕੁਮਾਰ ਰਾਜੂ, ਵਿਜੇ ਕੁਮਾਰ ਸੁਨਾਮ ਨੇ ਕਿਹਾ ਕਿ ਸੂਬਾ ਭਰ ਦੇ 64 ਸਰਕਾਰੀ ਕਾਲਜਾਂ Óਚ ਦਰਜਾ 3 ਅਤੇ 4 ਕਰਮਚਾਰੀ ਪਿਛਲੇ ਲੰਮੇ ਸਮੇº ਤੋਂ ਨਿਗੂਣੀਆਂ ਜਿਹੀਆਂ ਤਨਖਾਹਾਂ 'ਤੇ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਸੂਬਾ ਭਰ ਦੇ ਸਰਕਾਰੀ ਕਾਲਜਾਂ ਦੇ ਕੱਚੇ ਕਰਮਚਾਰੀਆਂ ਨੂੰ ਜਲਦ ਤੋਂ ਜਲਦ ਪੱਕੇ ਕਰਨ ਦੀ ਮੰਗ ਕਰਦਿਆਂ ਉਚੇਰੀ ਸਿੱਖਿਆ ਕਾਲਜਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾਇਰੈਕਟਰ ਹਾਇਰ ਐਜੂਕੇਸ਼ਨ ਪੰਜਾਬ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਲਿਆ ਜਾਵੇ। ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਹੋਇਆ ਤਾਂ ਫਰਵਰੀ ਮਹੀਨੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਸਮੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਵੀ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹੋਏ ਧਰਨੇ ਵਿਚ ਸ਼ਾਮਿਲ ਹੋਏ। ਇਸ ਮੌਕੇ ਹਰਮੇਲ ਸਿੰਘ ਮੀਹਰੋਕ,ਸੰਤੋਖ ਸਿੰਘ ਸੰਗਰੂਰ, ਬਲਵਿੰਦਰ ਸਿੰਘ ਰਾੜਾ ਸਾਹਿਬ, ਕੇਵਲ ਸਿੰਘ ਮੁਕਤਸਰ ਸਾਹਿਬ,ਸੋਹਣ ਸਿੰਘ ਕੋਟਕਪੂਰਾ,ਵਨੀਤਾ ਰਾਣੀ,ਸੋਰਜ ਰਾਣੀ ਵਿੱਕੀ, ਕੁਲਦੀਪ ਸਿੰਘ, ਗੁਰਮੁੱਖ ਸਿੰਘ,ਵਿਜੇ ਕੁਮਾਰ, ਲਖਵਿੰਦਰ ਸਿੰਘ ਲੱਖੀ, ਲਖਵਿੰਦਰ ਸਿੰਘ ਬੰਟੀ,ਹਰਭਜਨ ਸਿੰਘ ਅਤੇ ਅਮਰ ਨਾਥ ਆਦਿ ਮੌਜੂਦ ਸਨ।
;
;
;
;
;
;
;
;
;