JALANDHAR WEATHER

ਰੋਸ ਰੈਲੀ ਲਈ ਸਮੂਹਿਕ ਛੁੱਟੀ ਸਬੰਧੀ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 16 ਜਨਵਰੀ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਸੰਬੰਧ ’ਚ ਇਕ ਮੰਗ ਪੱਤਰ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਨੂੰ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ 19 ਜਨਵਰੀ ਨੂੰ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਕਰਮਚਾਰੀ ਸਮੂਹਿਕ ਛੁੱਟੀ ’ਤੇ ਰਹਿ ਕਿ ਬਰਨਾਲਾ ਦੇ ਪਿੰਡ ਠੀਕਰੀਵਾਲ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕਰਨਗੇ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀ ਮੰਗ ਹੈ ਕਿ ਕਰਮਚਾਰੀਆਂ ਨੂੰ ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ, ਦੂਸਰੇ ਰਾਜਾਂ ਦੀ ਤਰਜ਼ ’ਤੇ ਸੇਵਾਮੁਕਤੀ ਦੀ ਉਮਰ 60-62 ਸਾਲ ਕੀਤੀ ਜਾਵੇ, ਤਨਖ਼ਾਹਾਂ ਸਮੇਂ ’ਤੇ ਜਾਰੀ ਕੀਤੀਆਂ ਜਾਣ। ਇਹੀ ਨਹੀਂ ਸਰਕਾਰ ਤੋਂ ਮੰਗ ਹੈ ਕਿ ਐਨ.ਐਚ.ਐਮ. ਦੇ ਕਰਮਚਾਰੀਆਂ ਨੂੰ ਤਜ਼ਰਬੇ ਦੇ ਵਾਧੂ ਨੰਬਰ ਦੇ ਕੇ ਰੈਗੂਲਰ ਭਰਤੀ ’ਤੇ ਪਹਿਲ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੈ ਮੱਲਣ, ਡਾ. ਨਵਪ੍ਰੀਤ ਕੌਰ, ਵਿਸ਼ਾਲ ਰਾਜ, ਜਯੋਤੀ ਆਨੰਦ, ਗੁਰਿੰਦਰ, ਗੁਰਵਿੰਦਰ ਸਿੰਘ, ਸੰਤੋਸ਼, ਪ੍ਰਯੰਕਾ ਤੇ ਹੋਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ