ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵਲੋਂ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ
ਪਟਨਾ, 18 ਜਨਵਰੀ - ਬਿਹਾਰ ਦੀ ਨਿਤਿਸ਼ ਸਰਕਾਰ ਨੇ ਸਿੱਖ ਸਮੁਦਾਇ ਦੀ ਇਕ ਹੋਰ ਮੰਗ ਪੂਰੀ ਕਰਦੇ ਹੋਏ ਰਾਜ ਵਿਚ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਵਿਚ ਹੁਣ ਬਿਹਾਰ ਵਿਚ ਵੀ ਸਿੱਖਾਂ ਦੇ ਵਿਆਹ ਆਨੰਦ ਮੈਰਿਜ ਐਕਟ ਅਧੀਨ ਰਜਿਸਟਰਡ ਹੋ ਸਕਣਗੇ। ਰਾਜ ਵਿਚ ਇਸ ਐਕਟ ਨੂੰ ਲਾਗੂ ਕਰਨ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਬਿਹਾਰ ਘੱਟ ਗਿਣਤੀ ਕਮੇਟੀ ਦੇ ਮੈਂਬਰ ਲਖਵਿੰਦਰ ਸਿੰਘ ਤੋਂ ਲੈ ਕੇ ਹੋਰ ਸਿੱਖ ਜਥੇਬੰਦੀਆਂ ਦੁਆਰਾ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਹੋਰ ਰਾਜ਼ਾਂ ਦੀ ਤਰਾਂ ਬਿਹਾਰ ਵੀ ਆਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ। ਬਿਹਾਰ ਸਰਕਾਰ ਵਲੋਂ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ ਤਾਂ ਇਸ 'ਤੇ ਤਖਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ ਸਮੇਤ ਸਮੂਹ ਕਮੇਟੀ ਮੈਂਬਰਾਂ ਨੇ ਬਿਹਾਰ ਸਰਕਾਰ ਅਤੇ ਖ਼ਾਸ ਤੌਰ 'ਤੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ ਕੀਤਾ।
;
;
;
;
;
;
;
;