JALANDHAR WEATHER

ਮੁੱਖ ਮੰਤਰੀ ਨੇ ਅਜਨਾਲਾ ਦੇ ਪਿੰਡ ਬਿਕਰਾਉਰ ਵਿਖੇ ਸਰਕਾਰੀ ਕਾਲਜ ਦਾ ਰੱਖਿਆ ਨੀਂਹ ਪੱਥਰ

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਬਿਕਰਾਉਰ ਵਿਖੇ ਬਣਨ ਵਾਲੇ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਟ੍ਰੇਨਿੰਗ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ I ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ਾਲ ਰੈਲੀ ਨੂੰ ਵੀ ਸੰਬੋਧਨ ਕਰਨਗੇ I ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੰਤਰੀ ਹਰਭਜਨ ਸਿੰਘ ਈ.ਟੀ.ਓ, ਸਿੱਖਿਆ ਸਿੰਘ ਦੇ ਜ਼ਿਲਾ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਅਤੇ ਖੁਸ਼ਪਾਲ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਲੀਡਰ ਤੇ ਇਲਾਕਾ ਵਾਸੀ ਹਾਜ਼ਰ ਸਨ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ