ਜੰਡਿਆਲਾ ਗੁਰੂ ਪੁਲਿਸ ਵਲੋਂ 200 ਗ੍ਰਾਮ ਹੈਰੋਇਨ ਸਮੇਤ 4 ਗ੍ਰਿਫਤਾਰ
ਜੰਡਿਆਲਾ ਗੁਰੂ ,19 ਜਨਵਰੀ (ਪ੍ਰਮਿੰਦਰ ਸਿੰਘ ਜੋਸਨ) ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਜੰਡਿਆਲਾ ਗੁਰੂ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਗਸ਼ਤ ਕਰਦਿਆਂ ਇਕ ਕਾਰ ਦੀ ਲਈ ਗਈ ਤਲਾਸ਼ੀ ਦੌਰਾਨ 200 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਪ੍ਰਾਪਤ ਕੀਤੀ ਹੈ।
ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਪੁਲਿਸ, ਜੋ ਪਿੰਡ ਦੇਵੀਦਾਸਪੁਰਾ ਨੇੜੇ ਗਸ਼ਤ ਕਰ ਰਹੀ ਸੀ ਕਿ ਇਕ ਚਿੱਟੇ ਰੰਗ ਦੀ ਕਾਰ ਨੰਬਰ 4 L 4 3 5650, ਜੋ ਕਿ ਆਰਮੀ ਕੈਂਟ ਵਲੋਂ ਪਿੰਡ ਦੇਵੀਦਾਸਪੁਰ ਦੀਆਂ ਬਹਿਕਾਂ ਵੱਲ ਨੂੰ ਆ ਰਹੀ ਸੀ ਤਾਂ ਉਸ ਨੂੰ ਰੋਕ ਕੇ ਪੁਲਿਸ ਵਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ । ਪੁਲਿਸ ਨੇ ਇਸ ਸਬੰਧ ’ਚ 4 ਵਿਅਕਤੀਆਂ ਜੋਬਨਜੀਤ ਸਿੰਘ ਵਾਸੀ ਮੱਲੀਆਂ, ਅੰਮ੍ਰਿਤ ਪਾਲ ਸਿੰਘ ਵਾਸੀ ਪਿੰਡ ਕੈਰੋ ਥਾਣਾ ਪੱਟੀ, ਆਸਾ ਸਿੰਘ ਵਾਸੀ ਸਰਹਾਲੀ, ਜੋਗਿੰਦਰ ਸਿੰਘ ਉਰਫ ਗੋਗਾ ਵਾਸੀ ਮੱਲੀਆਂ ਨੂੰ ਗ੍ਰਿਫਤਾਰ ਕਰਨ ਕਰ ਲਿਆ ਗਿਆ ਅਤੇ ਕਾਰ ਨੂੰ ਕਬਜ਼ੇ ’ਚ ਲੈ ਲਿਆ ਗਿਆ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿੱਥੋਂ ਹੈਰੋਇਨ ਲੈਂਦੇ ਸਨ ਅਤੇ ਕਿੱਥੇ-ਕਿੱਥੇ ਸਪਲਾਈ ਕਰਦੇ ਸਨ।
;
;
;
;
;
;
;
;