350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 20 ਜਨਵਰੀ-ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਮਹਾਰਾਸ਼ਟਰ ਵਿਖੇ ਵਿਸ਼ਾਲ ਪੱਧਰ ਉਤੇ ਹੋ ਰਹੇ ਦੋ ਦਿਨਾ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਚੇਅਰਮੈਨ ਸ਼ਹੀਦੀ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਪੱਤਰ ਭੇਜਿਆ ਗਿਆ ਹੈ।
ਦਮਦਮੀ ਟਕਸਾਲ ਵਲੋਂ ਮੁੱਖ ਮੰਤਰੀ ਨਿਵਾਸ ‘ਤੇ ਪੁੱਜੇ ਗਿਆਨੀ ਸਾਹਿਬ ਸਿੰਘ, ਭਾਈ ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ ਕੋਲੋਂ ਸੱਦਾ ਪੱਤਰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਮਦਮੀ ਟਕਸਾਲ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਮਹਾਰਾਸ਼ਟਰ ਸਰਕਾਰ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਇਸ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਹੱਕਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਲਈ ਬਲੀਦਾਨ ਦਿੱਤਾ ਸੀ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ’ਚ ਹੋਰ ਕਿਤੇ ਨਹੀਂ ਮਿਲਦੀ।
ਮੁੱਖ ਮੰਤਰੀ ਮਾਨ ਨੇ ਇਸ ਸੱਦੇ ਲਈ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਹਜ਼ੂਰ ਸਾਹਿਬ ਵਿਖੇ ਜ਼ਰੂਰ ਨਤਮਸਤਕ ਹੋਣਗੇ।
;
;
;
;
;
;
;