ਅੱਜ ਹਰਿਆਣਾ ਦਾ ਦੌਰਾ ਕਰਨਗੇ ਰਾਹੁਲ ਗਾਂਧੀ
ਨਵੀਂ ਦਿੱਲੀ, 21 ਜਨਵਰੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ (21 ਜਨਵਰੀ) ਹਰਿਆਣਾ ਦਾ ਦੌਰਾ ਕਰਨਗੇ। ਉਹ ‘ਸੰਗਠਨ ਸਰਜਨ ਅਭਿਆਨ’ ਦੇ ਹਿੱਸੇ ਵਜੋਂ ਸਵੇਰੇ 11 ਵਜੇ ਕੁਰੂਕਸ਼ੇਤਰ ਦੀ ਪੰਜਾਬੀ ਧਰਮਸ਼ਾਲਾ ਵਿਚ ਇਕ ਸਿਖਲਾਈ ਕੈਂਪ ਵਿਚ ਹਿੱਸਾ ਲੈਣਗੇ। ਉਥੇ ਉਹ ਹਰਿਆਣਾ ਅਤੇ ਉੱਤਰਾਖੰਡ ਦੇ ਕਾਂਗਰਸ ਜ਼ਿਲ੍ਹਾ ਪ੍ਰਧਾਨਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣਗੇ।
ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਰਾਓ ਨਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ, ਰਾਜ ਸਭਾ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਅਤੇ ਹੋਰ ਆਗੂ ਰਾਹੁਲ ਗਾਂਧੀ ਦੇ ਨਾਲ ਮੌਜੂਦ ਰਹਿਣਗੇ। ਸਿਖਲਾਈ ਕੈਂਪ ਤੋਂ ਬਾਅਦ, ਰਾਹੁਲ ਗਾਂਧੀ ਸ਼ਾਮ ਨੂੰ ਬ੍ਰਹਮਾਸਰੋਵਰ ਵਿਖੇ ਆਰਤੀ ਵਿਚ ਵੀ ਹਿੱਸਾ ਲੈ ਸਕਦੇ ਹਨ। ਫਿਰ ਉਹ ਦਿੱਲੀ ਲਈ ਰਵਾਨਾ ਹੋਣਗੇ।
;
;
;
;
;
;
;
;