ਡੀ.ਆਈ.ਜੀ. ਸੰਦੀਪ ਗੋਇਲ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਲੁਧਿਆਣਾ ਦਾ ਮਿਲਿਆ ਵਾਧੂ ਚਾਰਜ
ਅਟਾਰੀ ਸਰਹੱਦ, 21 ਜਨਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਦੇ ਵੱਖ-ਵੱਖ ਜਿਲਿ੍ਆਂ ਵਿਚ ਜ਼ਿਲ੍ਹਾ ਮੁਖੀ ਵਜੋਂ ਅਹਿਮ ਭੂਮਿਕਾ ਨਿਭਾਉਣ ਵਾਲੇ ਡੀ.ਆਈ.ਜੀ. ਸੰਦੀਪ ਗੋਇਲ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਚੰਗੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਕ ਹੋਰ ਵਿਭਾਗ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ ਲੁਧਿਆਣਾ ਦਾ ਮੁਖੀ ਵੀ ਲਗਾਇਆ ਹੈ। ਸ੍ਰੀ ਸੰਦੀਪ ਗੋਇਲ ਵਲੋਂ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀ.ਆਈ.ਜੀ. ਵਜੋਂ ਤਾਇਨਾਤ ਹੋਣ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਅਧੀਨ ਆਉਂਦੇ ਅੰਮ੍ਰਿਤਸਰ ਦੇ ਦਿਹਾਤੀ,ਗੁਰਦਾਸਪੁਰ, ਬਟਾਲਾ, ਪਠਾਨਕੋਟ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਵਿਚ ਅਹਿਮ ਯੋਗਦਾਨ ਪਾਉਂਦਿਆਂ ਜਿੱਥੇ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਉਪਰਾਲਾ ਕੀਤਾ ਹੈ, ਉਥੇ ਹੀ ਨਾਮੀ ਗੈਂਗਸਟਰਾਂ ਨੂੰ ਜੇਲ੍ਹ ਭੇਜਣ ਦੇ ਨਾਲ ਨਾਲ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਅਨਸਰਾਂ ਨੂੰ ਵੀ ਨੱਥ ਪਾਉਣ ਵਿਚ ਸਫ਼ਲਤਾ ਹਾਸਿਲ ਕੀਤੀ ਗਈ ਹੈ।
;
;
;
;
;
;
;
;