JALANDHAR WEATHER

ਬੇਅਦਬੀ ਦੀ ਘਟਨਾ ਵਿਚ ਸ਼ਾਮਿਲ ਮੁੱਖ ਦੋਸ਼ੀ ਗ੍ਰਿਫ਼ਤਾਰ

 ਜਲੰਧਰ, 21 ਜਨਵਰੀ - ਜਲੰਧਰ ਦਿਹਾਤੀ ਪੁਲਿਸ ਨੇ ਥਾਣਾ ਗੁਰਾਇਆ ਅਧੀਨ ਪੈਂਦੇ ਪਿੰਡ ਮਾਹਲ ਦੇ ਗੁਰਦੁਆਰਾ ਸਾਹਿਬ ਵਿਖੇ ਹਾਲ ਹੀ ਵਿਚ ਹੋਈ ਬੇਅਦਬੀ ਘਟਨਾ ਦੇ ਸੰਬੰਧ ਵਿੱਚ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਇਸ ਘਟਨਾ ਵਿਚ ਸ਼ਾਮਿਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਜਲੰਧਰ ਦਿਹਾਤੀ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਸਾਂਝੀ ਕੀਤੀ ਜਿਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਸੂਚਨਾ ਮਿਲਣ 'ਤੇ ਤੁਰੰਤ ਕਾਰਵਾਈ ਕੀਤੀ ਅਤੇ ਬੇਅਦਬੀ ਦੇ ਮੁੱਖ ਦੋਸ਼ੀ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਜਲੰਧਰ ਦਿਹਾਤੀ ਨੇ ਅੱਗੇ ਦੱਸਿਆ ਕਿ ਕਾਨੂੰਨ ਅਨੁਸਾਰ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਐਸਐਸਪੀ ਜਲੰਧਰ ਦਿਹਾਤੀ ਨੇ ਇਹ ਵੀ ਭਰੋਸਾ ਦਿੱਤਾ ਕਿ ਇਲਾਕੇ ਵਿਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ ਅਤੇ ਜਲੰਧਰ ਦਿਹਾਤੀ ਪੁਲਿਸ ਫਿਰਕੂ ਸਦਭਾਵਨਾ ਅਤੇ ਜਨਤਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਚੌਕਸੀ ਰੱਖ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ