ਸੰਗਰੂਰ 'ਚ ਘਰ-ਘਰ ਪੁੱਜੀ ਨਸ਼ਿਆਂ ਖ਼ਿਲਾਫ਼ ਚੱਲ ਰਹੀ ਪੈਦਲ ਯਾਤਰਾ
ਸੰਗਰੂਰ, 21 ਜਨਵਰੀ (ਧੀਰਜ ਪਿਸੌਰੀਆ) - ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੱਢੀ ਜਾ ਰਹੀ ਨਸ਼ਾ ਵਿਰੋਧੀ ਪੈਦਲ ਯਾਤਰਾ ਨੂੰ ਸੰਗਰੂਰ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪੈਦਲ ਯਾਤਰਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿਚ ਘਰ-ਘਰ ਤੱਕ ਪਹੁੰਚ ਕਰਦਿਆਂ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਸ ਸਮਾਜਕ ਬੁਰਾਈ ਦੇ ਖ਼ਾਤਮੇ ਲਈ ਇਕਜੁੱਟ ਵੀ ਕਰ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਹ ਪੈਦਲ ਯਾਤਰਾ ਰੋਜ਼ਾਨਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿਚ ਪੁੱਜ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਇਸ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜੋ ਇਹ ਸਾਬਤ ਕਰਦਾ ਹੈ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਇਹ ਲੜਾਈ ਹੁਣ ਇਕ ਵਿਸ਼ਾਲ ਲੋਕ ਲਹਿਰ ਦਾ ਰੂਪ ਧਾਰ ਰਹੀ ਹੈ।
;
;
;
;
;
;
;
;