JALANDHAR WEATHER

ਪਠਾਨਕੋਟ ਪੁਲਿਸ ਵਲੋਂ 30 ਤੋਂ ਵੱਧ ਬਦਮਾਸ਼ ਗ੍ਰਿਫ਼ਤਾਰ

ਪਠਾਨਕੋਟ, 21 ਜਨਵਰੀ (ਵਿਨੋਦ) - ਪੰਜਾਬ ਪੁਲਿਸ ਵੱਲੋਂ ਗੈਂਗਸਟਾਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਪਠਾਨਕੋਟ ਪੁਲਿਸ ਨੇ 36 ਘੰਟਿਆਂ ਵਿਚ 30 ਤੋਂ ਵੱਧ ਬਦਮਾਸ਼ ਗ੍ਰਿਫ਼ਤਾਰ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਦੇ ਖ਼ਿਲਾਫ਼ ਮੁਹਿਮ ਛੇੜੀ ਗਈ ਹੈ, ਜਿਸ ਦੇ ਤਹਿਤ 36 ਘੰਟਿਆਂ ਵਿਚ 30 ਤੋਂ ਵੱਧ ਬਦਮਾਸ਼ ਗ੍ਰਿਫ਼ਤਾਰ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਬਦਮਾਸ਼ ਜਾਂ ਉਨ੍ਹਾਂ ਨੂੰ ਪਨਾਹ ਦੇਣ ਵਾਲੇ ਲੋਕ ਹੋਣਗੇ ਉਨ੍ਹਾਂ ਦੇ ਖ਼ਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਇਲਾਕੇ ਵਿਚ ਅਮਨ ਸ਼ਾਂਤੀ ਪੈਦਾ ਕੀਤੀ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ