'ਆਪ੍ਰੇਸ਼ਨ ਪ੍ਰਹਾਰ' - 31 ਦੋਸ਼ੀ ਅਤੇ 1 ਪੀ.ਓ. ਕਾਬੂ
ਮਲੇਰਕੋਟਲਾ, 21 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਅੱਜ ਦਿੱਲੀ ਗੇਟ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਿਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਏ ਜਾ ਰਹੀ ਵਿਸ਼ੇਸ਼ ਮੁਹਿੰਮ 'ਆਪ੍ਰੇਸ਼ਨ ਪ੍ਰਹਾਰ' ਤਹਿਤ ਜ਼ਿਲ੍ਹਾ ਪੁਲਿਸ ਮਲੇਰਕੋਟਲਾ ਵਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਜਿਸ ਦੌਰਾਨ 31 ਦੋਸ਼ੀਆਂ, 1 ਭਗੌੜਾ ਵਿਅਕਤੀ ਕਾਬੂ ਕੀਤਾ ਗਿਆ ਹੈ। ਇਸ ਮੌਕੇ 'ਤੇ 20 ਹਿਸਟਰੀ ਸ਼ੀਟਰਾਂ ਖ਼ਿਲਾਫ਼ ਸਖ਼ਤ ਐਕਸ਼ਨ ਕੀਤਾ ਗਿਆ।
;
;
;
;
;
;
;
;