JALANDHAR WEATHER

ਕੇਂਦਰ ਦਾ ਬਜਟ ਆਮ ਲੋਕਾਂ ਨਾਲ ਧੋਖਾ-ਕੁਲਬੀਰ ਸਿੰਘ ਜੀਰਾ

ਮੱਖੂ, ਫਿਰੋਜ਼ਪੁਰ 1 ਫ਼ਰਵਰੀ (ਕੁਲਵਿੰਦਰ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਅੱਜ ਪੇਸ਼ ਕੀਤਾ ਗਿਆ ਬਜਟ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਮੱਧ ਵਰਗ ਦੀਆਂ ਉਮੀਦਾਂ ’ਤੇ ਪੂਰਾ ਨਹੀਂ ਉਤਰਦਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਕਾਂਗਰਸ ਆਗੂ ਕੁਲਬੀਰ ਸਿੰਘ ਜ਼ੀਰਾ ਨੇ ਫੋਨ ’ਤੇ ਸਾਂਝੇ ਕਰਦਿਆਂ ਕਿਹਾ ਕਿ ਇਹ ਬਜਟ ਸਿਰਫ਼ ਵੱਡੇ ਘਰਾਣਿਆਂ ਅਤੇ ਕਾਰਪੋਰੇਟ ਵਰਗ ਨੂੰ ਫ਼ਾਇਦਾ ਪਹੁੰਚਾਉਣ ਵਾਲਾ ਹੈ, ਜਦਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨੀ ਸੰਕਟ ਨਾਲ ਜੂਝ ਰਹੇ ਲੋਕਾਂ ਲਈ ਇਸ ’ਚ ਕੋਈ ਢੁੱਕਵਾਂ ਉਪਾਅ ਨਹੀਂ।

ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਿਸਾਨਾਂ ਲਈ ਨਾ ਤਾਂ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦਿੱਤੀ ਗਈ ਹੈ ਅਤੇ ਨਾ ਹੀ ਕਰਜ਼ਾ ਮੁਆਫ਼ੀ ਵਰਗੇ ਮੁੱਦਿਆਂ ’ਤੇ ਕੋਈ ਸਪੱਸ਼ਟਤਾ ਹੈ। ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵੀ ਬਜਟ ਖਾਮੋਸ਼ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ’ਤੇ ਕਾਬੂ ਪਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ, ਜਿਸ ਨਾਲ ਆਮ ਪਰਿਵਾਰਾਂ ’ਤੇ ਵਿੱਤੀ ਬੋਝ ਹੋਰ ਵਧੇਗਾ। ਸਾਬਕਾ ਵਿਧਾਇਕ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਬਜਟ ਰਾਹੀਂ ਫਿਰ ਤੋਂ ਲੋਕ ਵਿਰੋਧੀ ਨੀਤੀਆਂ ਨੂੰ ਅੱਗੇ ਵਧਾਇਆ ਹੈ। ਕਾਂਗਰਸ ਪਾਰਟੀ ਇਸ ਬਜਟ ਦੀ ਸਖਤ ਨਿਖੇਧੀ ਕਰਦੀ ਹੈ ਅਤੇ ਆਮ ਲੋਕਾਂ ਦੇ ਹੱਕਾਂ ਲਈ ਹਰ ਪੱਧਰ ’ਤੇ ਸੰਘਰਸ਼ ਜਾਰੀ ਰੱਖੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ