JALANDHAR WEATHER

ਮੇਰੇ ਪਰਿਵਾਰ ਨੇ ਦੇਸ਼ ਲਈ ਦਿੱਤੀ ਕੁਰਬਾਨੀ- ਰਵਨੀਤ ਸਿੰਘ ਬਿੱਟੂ

ਨਵੀਂ ਦਿੱਲੀ, 4 ਫਰਵਰੀ- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੈਨੂੰ ਗੱਦਾਰ ਕਿਹਾ ਅਤੇ ਫਿਰ ਮੇਰੇ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ਕੀਤੀ। ਮੈਂ ਉਨ੍ਹਾਂ ਨੂੰ ਕਿਹਾ ਕਿ ਉਹ ਦੇਸ਼ ਦਾ ਦੁਸ਼ਮਣ ਹੈ। ਇਸ ਤੋਂ ਇਲਾਵਾ ਬਿੱਟੂ ਨੇ ਕਿਹਾ ਕਿ ਇਹ ਉਹ ਹੀ ਲੋਕ ਹਨ, ਜਿਨ੍ਹਾਂ ਨੇ ਪੰਜਾਬ ਵਿਚ ਖੂਨ-ਖਰਾਬਾ ਕਰਵਾਇਆ। ਸਾਡੇ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਗੋਲੀਆਂ ਚਲਾਈਆਂ ਗਈਆਂ ਅਤੇ ਮਾਸੂਮ ਜਾਨਾਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਮੈਂ ਇਨ੍ਹਾਂ ਨਾਲ ਸੀ ਤਾਂ ਮੈਂ ਸ਼ਹੀਦ ਦਾ ਪੋਤਾ ਸੀ ਤੇ ਹੁਣ ਮੈਂ ਭਾਜਪਾ ’ਚ ਆ ਗਿਆ ਤਾਂ ਮੈਂ ਗੱਦਾਰ ਹੋ ਗਿਆ। ਉਨ੍ਹਾਂ ਕਿਹਾ ਕਿ ਇਹ ਆਪ ਦੇਸ਼ ਦੇ ਖ਼ਿਲਾਫ਼ ਬੋਲਦੇ ਹਨ ਤੇ ਮੈਨੂੰ ਗੱਦਾਰ ਕਹਿੰਦੇ ਹਨ। ਮੇਰੇ ਪਰਿਵਾਰ ਨੇ ਦੇਸ਼ ਲਈ ਕੁਰਬਾਨੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ