JALANDHAR WEATHER

ਪੰਜਾਬ ਵਿਚ ਚੋਣਾਂ ਨੂੰ ਲੈ ਕੇ ਅਕਾਲੀ ਭਾਜਪਾ ਦਾ ਨਹੀਂ ਹੋਵੇਗਾ ਕੋਈ ਚੋਣ ਗਠਜੋੜ - ਹਰਜੀਤ ਸਿੰਘ ਗਰੇਵਾਲ

ਰਾਜਪੁਰਾ (ਪਟਿਆਲਾ), 4 ਫਰਵਰੀ (ਰਣਜੀਤ ਸਿੰਘ) - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚ ਕੋਈ ਚੋਣ ਗਠਜੋੜ ਨਹੀਂ ਹੋਵੇਗਾ। ਜੇਕਰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨੀ ਹੈ ਤਾਂ ਪੰਜਾਬ ਵਿਚ ਭਾਜਪਾ ਨੂੰ ਇਕੱਲਿਆਂ ਸਰਕਾਰ ਬਣਾਉਣੀ ਪਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਅਤੇ ਭਾਜਪਾ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਚ ਕਾਫੀ ਜ਼ਿਆਦਾ ਨਿਘਾਰ ਆਇਆ ਪਿਆ ਹੈ ਅਤੇ ਹੁਣ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੇ ਹੱਕ ਵਿਚ ਭੁਗਤਣਗੇ। ਆਮ ਪਾਰਟੀ ਦੀਆਂ ਝੂਠ ਦੀਆਂ ਚੂਰੀਆਂ ਹੁਣ ਲੋਕ ਬਿਲਕੁਲ ਨਹੀਂ ਖਾਣਗੇ। ਉਨ੍ਹਾਂ ਕਿਹਾ ਕਿ ਸੱਤਾਧਿਰ ਨੂੰ ਪੰਜਾਬ ਵਿਚ ਲੋਕਾਂ ਦੇ ਬਹੁਤ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ