JALANDHAR WEATHER

ਗ੍ਰਹਿ ਮੰਤਰਾਲੇ ਵਲੋਂ ਤੁਰੰਤ ਪ੍ਰਭਾਵ ਨਾਲ ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਖ਼ਤਮ ਕਰਨ ਦਾ ਐਲਾਨ

ਨਵੀਂ ਦਿੱਲੀ, 4 ਫਰਵਰੀ - ਗ੍ਰਹਿ ਮੰਤਰਾਲੇ ਨੇ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੁਣ ਯੁਮਨਮ ਖੇਮਚੰਦ ਸਿੰਘ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ। ਸਿੰਘ ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸ਼ਾਮ 6 ਵਜੇ ਲੋਕ ਭਵਨ ਵਿਖੇ ਹੋਵੇਗਾ। ਉਨ੍ਹਾਂ ਨੇ ਰਾਜਪਾਲ ਅਜੈ ਭੱਲਾ ਨਾਲ ਮੁਲਾਕਾਤ ਕੀਤੀ ਅਤੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ