ਭਾਰਤ ਅਮਰੀਕਾ ਵਪਾਰ ਸਮਝੌਤਾ ਕਿਸਾਨ ਵਿਰੋਧੀ - ਖਹਿਰਾ
ਭੁਲੱਥ (ਕਪੂਰਥਲਾ), 12 ਫਰਵਰੀ (ਮੇਹਰ ਚੰਦ ਸਿੱਧੂ) - ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪ੍ਰਸਤਾਵਿਤ ਭਾਰਤ ਅਮਰੀਕਾ ਵਪਾਰ ਸਮਝੌਤਾ ਕਿਸਾਨ ਵਿਰੋਧੀ ਤੇ ਸੂਬਾ ਪੰਜਾਬ ਤੇ ਦੇਸ਼ ਦੀ ਖੇਤੀਬਾੜੀ ਅਰਥ ਵਿਵਸਥਾ ਲਈ ਗੰਭੀਰ ਖਤਰਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਸਬਸਿਡੀ ਪ੍ਰਾਪਤ ਖੇਤੀ ਉਤਪਾਦਾਂ ਦੀ ਵਧੀ ਹੋਈ ਆਯਾਤ ਦੀ ਇਹ ਇਜਾਜ਼ਤ ਦੇਣ ਵਾਲਾ ਕੋਈ ਵੀ ਸਮਝੌਤਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਪਹਿਲਾਂ ਹੀ ਵੱਧ ਰਹੀਆਂ ਲਾਗਤਾਂ ਐਮਐਸਪੀ ਦੀ ਸੀਮਤ ਵਿਸਥਾਰ ਤੇ ਵੱਧ ਰਹੇ ਕਰਜ਼ੇ ਦੀ ਬੋਝ ਹੇਠ ਹਨ ਤੇ ਉਹ ਅਮਰੀਕਾ ਦੀ ਵੱਧ ਰਹੀ ਭਾਰ ਵਾਲੀ ਸਬਸਿਡੀ ਵਾਲੀ ਖੇਤੀ ਦਾ ਮੁਕਾਬਲਾ ਨਹੀਂ ਕਰ ਸਕਦੇ, ਜਿਸ ਕਰ ਕੇ ਕਿਸਾਨਾਂ ਨੂੰ ਹੋਰ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਇਸ ਪ੍ਰਸਤਾਵਿਤ ਸਮਝੌਤੇ ਦੇ ਸਾਰੇ ਵੇਰਵੇ ਜਨਤਕ ਕਰੇ।
;
;
;
;
;
;
;
;