ਵੱਖ-ਵੱਖ ਟਰੇਡ ਯੂਨੀਅਨਾਂ, ਕਿਸਾਨ ਤੇ ਮਜ਼ਦੂਰ ਵਲੋਂ ਦੇਸ਼ ਪੱਧਰੀ ਹੜਤਾਲ ਦੇ ਹੱਕ ਵਿਚ ਬਿਜਲੀ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ
ਗੁਰੂ ਹਰ ਸਹਾਏ ,12 ਫਰਵਰੀ (ਕਪਿਲ ਕੰਧਾਰੀ ) - ਅੱਜ ਦੇਸ਼ ਪੱਧਰ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕੀਤੀ ਗਈ ਦੇਸ਼ ਵਿਆਪੀ ਆਮ ਹੜਤਾਲ ਦੇ ਹੱਕ ਵਿਚ ਇਥੇ ਸਥਾਨਕ ਬਿਜਲੀ ਘਰ ਦਫ਼ਤਰ ਅੱਗੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ , ਜਿਸ ਵਿਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸੂਬਾ ਸਕੱਤਰ ਇੰਜ: ਸ਼ਿੰਗਾਰ ਚੰਦ, ਪੈਨਸ਼ਨਰ ਯੂਨੀਅਨ ਦੇ ਆਗੂ ਨਰੇਸ਼ ਸੇਠੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਗੁਰਮੀਤ ਮਹਿਮਾ ਬਲਾਕ ਆਗੂ ਪ੍ਰਤਾਪ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਹਰਪ੍ਰੀਤ ਸਿੰਘ ਸੋਢੀ ਆਦਿ ਨੇ ਕੀਤੀ। ਇਸ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ।
;
;
;
;
;
;
;
;