ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਤਲਵੰਡੀ ਸਾਬੋ , 12 ਫਰਵਰੀ (ਰਣਜੀਤ ਸਿੰਘ ਰਾਜੂ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਾਮ ਸਮੇਂ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖ਼ਤ ਸਾਹਿਬ ਮੱਥਾ ਟੇਕ ਕੇ ਉਨ੍ਹਾਂ ਨੇ ਕੁਝ ਸਮਾਂ ਕੀਰਤਨ ਸਰਵਣ ਕੀਤਾ ਅਤੇ ਤਖ਼ਤ ਸਾਹਿਬ ਤੇ ਸ਼ੁਸੋਭਿਤ ਪੁਰਾਤਨ ਸ਼ਾਸਤਰਾਂ ਦੇ ਦਰਸ਼ਨ ਕੀਤੇ।ਤਖ਼ਤ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਰਾਜਪਾਲ ਨੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਰਾਜਪਾਲ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ,ਤਖ਼ਤ ਸਾਹਿਬ ਦੀ ਤਸਵੀਰ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।ਸਨਮਾਨ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਵੀ ਮੌਜੂਦ ਸਨ।ਪੱਤਰਕਾਰਾਂ ਨਾਲ ਕਿਸੇ ਕਿਸਮ ਦੀ ਗੱਲਬਾਤ ਤੋਂ ਇਨਕਾਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਹ ਇਕ ਸ਼ਰਧਾਲੂ ਵਜੋਂ ਤਖ਼ਤ ਸਾਹਿਬ ਨਤਮਸਤਕ ਹੋਣ ਪੁੱਜੇ ਹਨ।
;
;
;
;
;
;
;
;