JALANDHAR WEATHER

ਹਲਕਾ ਆਤਮ ਨਗਰ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਮਿਲੀ ਧਮਕੀ, ਘਰ ਦੇ ਬਾਹਰ ਰੇਕੀ ਕਰਦੇ ਦਿਖਾਈ ਦਿੱਤੇ ਕਾਰ ਸਵਾਰ

ਲੁਧਿਆਣਾ ,14 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਬੀਤੀ ਰਾਤ ਕੁਲਵੰਤ ਸਿੰਘ ਸਿੱਧੂ ਤੇ ਘਰ ਦੇ ਬਾਹਰ ਕਾਰ ਵਿਚ ਸਵਾਰ 4 ਨੌਜਵਾਨ ਰੇਕੀ ਕਰਦੇ ਵੀ ਦਿਖਾਈ ਦੇ ਰਹੇ ਹਨ। ਹਾਲ ਦੀ ਘੜੀ ਭਾਵੇਂ ਪੁਲਿਸ ਵਲੋਂ ਸਿੱਧੂ ਦੀ ਸੁਰੱਖਿਆ ਵਿਚ ਵਾਧਾ ਨਹੀਂ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ 10 ਦਿਨਾਂ ਤੋਂ ਲਗਾਤਾਰ ਉਨ੍ਹਾਂ ਦੇ ਮੋਬਾਈਲ 'ਤੇ ਵਿਦੇਸ਼ੀ ਨੰਬਰਾਂ ਤੋਂ ਕੁਝ ਗੈਂਗਸਟਰਾਂ ਵਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਸਮੇਂ-ਸਮੇਂ 'ਤੇ ਇਹ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਅਤੇ ਇਸ ਲਈ ਉਨ੍ਹਾਂਦੇ ਘਰ ਦੇ ਬਾਹਰ ਪੁਲਿਸ ਵਲੋਂ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਉਨਾਂ ਨੂੰ ਮੈਟਲ ਡਿਟੈਕਟਰ ਵੀ ਦਿੱਤਾ ਗਿਆ ਸੀ ਅਤੇ ਘਰ ਵਿਚ ਦਾਖ਼ਲ ਹੋਣ ਵਾਲੇ ਹਰੇਕ ਵਿਅਕਤੀ ਦੀ  ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਅੰਦਰ ਜਾਣ ਦਿੱਤਾ ਜਾਂਦਾ ਸੀ। ਪਰ ਕੁਝ ਸਮੇਂ ਤੋਂ ਬਾਅਦ ਪੁਲਿਸ ਵਲੋਂ ਇਹ ਸੁਰੱਖਿਆ ਵਾਪਸ ਲੈ ਲਈ ਗਈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਾਰਾ ਮਾਮਲਾ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ। ਸੂਤਰਾਂ ਅਨੁਸਾਰ ਹਾਲ ਦੀ ਘੜੀ ਵਿਧਾਇਕ ਸਿੱਧੂ ਨੂੰ ਕੋਈ ਵੀ ਵਾਧੂ ਸੁਰੱਖਿਆ ਮੁਹਈਆ ਨਹੀਂ ਕਰਵਾਈ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ