JALANDHAR WEATHER

ਅਟਾਰੀ ਸਰਹੱਦ 'ਤੇ ਝੰਡੇ ਦੀ ਰਸਮ ਦਾ ਸਮਾਂ ਸ਼ਾਮ 5 ਵਜੇ ਹੋਇਆ

 ਅਟਾਰੀ ਸਰਹੱਦ (ਅੰਮ੍ਰਿਤਸਰ), 16 ਫਰਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ):- ਭਾਰਤ-ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਵਿਖੇ ਬੀ.ਐਸ.ਐਫ ਅਤੇ ਪਾਕਿਸਤਾਨ ਰੇਂਜਰਾਂ ਦਰਮਿਆਨ ਰੋਜਾਨਾ ਸ਼ਾਮ ਹੁੰਦੀ ਝੰਡੇ ਦੀ ਰਸਮ ਰਿਟ੍ਰੀਟ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਬੀ.ਐਸ.ਐਫ ਦੇ ਅਨੁਸਾਰ ਪਹਿਲਾਂ ਝੰਡੇ ਦੀ ਰਸਮ ਤੋਂ 4.30 ਤੋਂ ਸ਼ੁਰੂ ਹੋ ਕੇ ਸ਼ਾਮ 5.15 ਵਜੇ ਤੱਕ ਇਹ ਰਸਮ ਚੱਲਦੀ ਰਹੀ। ਹੁਣ ਸਰਦੀ ਤੋਂ ਗਰਮੀ 'ਚ ਤਬਦੀਲ ਹੋ ਰਹੇ ਮੌਸਮ ਦੇ ਮੱਦੇਨਜ਼ਰ ਅਟਾਰੀ ਸਰਹੱਦ 'ਤੇ ਪਾਕਿਸਤਾਨ ਰੇਂਜਰਾਂ ਨਾਲ ਹੋਈ ਗੱਲਬਾਤ ਤੋਂ ਬਾਅਦ ਝੰਡੇ ਦੀ ਰਸਮ ਦਾ ਸਮਾਂ ਅੱਧਾ ਘੰਟਾ ਸਮਾਂ 5 ਵਜੇ ਤੋਂ ਘਟਾ ਕੇ ਸ਼ਾਮ 5.45 ਕੀਤਾ ਗਿਆ। ਬੀ.ਐਸ.ਐਫ ਅਨੁਸਾਰ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਅਟਾਰੀ ਸਰਹੱਦ ਤੇ ਝੰਡੇ ਦੀ ਰਸਮ ਵੇਖਣ ਲਈ ਆਉਣ ਵਾਲੇ ਸੈਲਾਨੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਮ 4 ਵਜੇ ਤੱਕ ਆਪਣੀਆਂ ਗੱਡੀਆਂ ਪਾਰਕਿੰਗ 'ਚ ਲਗਾ ਕੇ ਸਰਹੱਦ ਤੇ ਬਣੇ ਸਟੇਡੀਅਮ ਵਿਖੇ ਪੁੱਜਣ। ਇਸ ਦੌਰਾਨ ਭਾਰਤੀ ਸੈਲਾਨੀਆ ਨੂੰ ਇਹ ਵੀ ਦੱਸਣਯੋਗ ਹੈ ਕਿ ਸੈਲਾਨੀ ਭਾਰੇ ਬੈਗ, ਵੱਡੇ ਹੈਂਡ ਪਰਸ, ਇਲੈਕਟਰੋਨਿਕ ਚੀਜ਼ਾਂ ਨੂੰ ਵੀ ਆਪਣੀਆਂ ਗੱਡੀਆਂ 'ਚ ਹੀ ਰੱਖ ਕੇ ਆਉਣ ਦੀ ਅਪੀਲ ਕੀਤੀ ਗਈ ਹੈ। ਇੱਥੇ ਦੱਸਣ ਯੋਗ ਹੈ ਕਿ ਭਾਰਤ ਦੇ ਸੈਰਗਾਹ ਇਲਾਕੇ ਪਹਿਲਗਾਮ ਵਿਖੇ ਸੈਲਾਨੀਆਂ ਤੇ ਹੋਏ ਹਮਲੇ ਜਿਸ 'ਚ ਬੇਦੋਸ਼ ਭਾਰਤੀ ਸਲਾਨੀਆਂ ਨੂੰ ਪਾਕਿਸਤਾਨੀ ਅੱਤਵਾਦੀਆਂ ਵਲੋਂ ਗੋਲੀਆਂ ਦਾ ਨਿਸ਼ਾਨਾ ਬਣਾਉਂਦਿਆਂ ਮੌਤ ਦੇ ਘਾਟ ਉਤਾਰਿਆ ਗਿਆ ਸੀ। ਜਿਸ ਦੇ ਜਵਾਬ 'ਚ ਭਾਰਤ ਵਲੋਂ 'ਆਪ੍ਰੇਸ਼ਨ ਸੰਧੂਰ ਰਾਹੀਂ ਇਹ ਬਦਲਾ ਲੈਣ ਤੋਂ ਅਟਾਰੀ ਵਾਹਘਾ ਸਰਹੱਦ 'ਤੇ ਦੋਵੇਂ ਦੇਸ਼ਾਂ ਦੀਆਂ ਫੋਰਸਾਂ ਵਲੋਂ ਆਪੋ-ਆਪਣੇ ਦੇਸ਼ਾਂ ਦੇ ਗੇਟ ਬੰਦ ਕਰਕੇ ਝੰਡੇ ਦੀ ਰਸਮ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ