JALANDHAR WEATHER

ਨਵਾਂ ਪਿੰਡ ਭੱਠੇ ਨੇੜੇ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਦੀ ਹੋਈ ਮੌਤ

ਕਪੂਰਥਲਾ, 19 ਫਰਵਰੀ (ਅਮਨਜੋਤ ਸਿੰਘ ਵਾਲੀਆ)-ਨਵਾਂ ਪਿੰਡ ਭੱਠੇ ਨਜ਼ਦੀਕ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਨੌਜਵਾਨ ਨੂੰ ਥਾਣਾ ਕੋਤਵਾਲੀ ਪੁਲਿਸ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਜਿੱਥੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਤੇ ਐਚ.ਸੀ. ਪ੍ਰਿੰਸ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਵਾਂ ਪਿੰਡ ਭੱਠੇ ਨੇੜੇ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ | ਜਿਸ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਸਿਵਲ ਹਸਪਤਾਲ ਲਿਆਂਦਾ ਜਿੱਥੇ ਡਿਊਟੀ ਡਾ. ਵੰਦਨਾ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ | ਮ੍ਰਿਤਕ ਨੌਜਵਾਨ ਦੀ ਪਹਿਚਾਣ ਦਵਿੰਦਰ ਕੁਮਾਰ ਥਾਪਾ ਉਰਫ਼ ਸੰਜੂ ਪੁੱਤਰ ਜੀਤ ਬਹਾਦਰ ਥਾਪਾ ਵਾਸੀ ਕੇਸਰੀ ਬਾਗ ਵਜੋਂ ਉਸ ਦੇ ਭਰਾ ਰਵੀ ਕੁਮਾਰ ਨੇ ਕੀਤੀ | ਮ੍ਰਿਤਕ ਦੇ ਭਰਾ ਨੇ ਕਿਹਾ ਕਿ ਉਸ ਦਾ ਭਰਾ ਸਵੇਰੇ ਠੀਕ-ਠਾਕ ਘਰ ਸੀ| ਦੁਪਹਿਰ ਬਾਅਦ ਪੁਲਿਸ ਵਲੋਂ ਉਨ੍ਹਾਂ ਨੂੰ ਉਸ ਦੇ ਮੌਤ ਦੀ ਖ਼ਬਰ ਮਿਲੀ ਹੈ | ਰਵੀ ਕੁਮਾਰ ਨੇ ਕਿਹਾ ਕਿ ਉਸ ਦੇ ਭਰਾ ਦੇ ਉਂਗਲਾਂ ਵਿਚ ਪਾਈਆਂ ਤਿੰਨ ਮੁੰਦਰੀਆਂ, ਗਲ ਵਿਚੋਂ ਚੇਨ , ਪਰਸ ਤੇ ਸਕੂਟਰੀ ਉਸ ਕੋਲੋਂ ਨਹੀਂ ਮਿਲੀਆਂ। ਉਸ ਦੇ ਭਰਾ ਦਾ ਪਰਿਵਾਰ ਨਿਪਾਲ ਗਿਆ ਹੋਇਆ ਹੈ | ਉਸ ਨੇ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਮੰਗ ਕੀਤੀ | ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ