ਪੀ.ਆਰ.ਆਰ. ਵਿਚ ਤਾਇਨਾਤ ਏ.ਐਸ.ਆਈ. ਮੁਖ਼ਤਿਆਰ ਸਿੰਘ ਦੀ ਡਿਊਟੀ ਦੌਰਾਨ ਮੌਤ
ਕਪੂਰਥਲਾ, 21 ਫਰਵਰੀ (ਅਮਨਜੋਤ ਸਿੰਘ ਵਾਲੀਆ) - ਪੀ.ਸੀ.ਆਰ. ਕਪੂਰਥਲਾ ਵਿਚ ਤਾਇਨਾਤ ਏ.ਐਸ.ਆਈ. ਦੀ ਡਿਊਟੀ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਹੈੱਡ ਕਾਂਸਟੇਬਲ ਬਲਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਏ.ਐਸ.ਆਈ. ਮੁਖ਼ਤਿਆਰ ਸਿੰਘ ਵਾਸੀ ਸ਼ਾਹਕੋਟ ਹਾਲ ਵਾਸੀ ਥਾਣਾ ਸਿਟੀ ਪੁਲਿਸ ਲਾਈਨ ਦੇ ਲੜਕੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ ਤੇ ਉਨ੍ਹਾਂ ਦਾ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਅਤੇ ਉਨ੍ਹਾਂ ਨੂੰ ਤਿੰਨ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ ਤੇ ਉਹ ਡਿਊਟੀ 'ਤੇ ਹਾਜ਼ਰ ਹੋ ਗਏ ਸਨ । ਬੀਤੀ ਰਾਤ ਅਚਾਨਕ ਡਿਊਟੀ ਦੌਰਾਨ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ । ਥਾਣਾ ਸਿਟੀ ਪੁਲਿਸ ਨੇ ਮਿ੍ਤਕ ਏ.ਐਸ.ਆਈ. ਮੁਖ਼ਤਿਆਰ ਸਿੰਘ ਦੇ ਲੜਕੇ ਦੇ ਬਿਆਨਾਂ 'ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।
;
;
;
;
;
;
;
;