JALANDHAR WEATHER

ਅਣਪਛਾਤੇ ਨੌਜਵਾਨਾਂ ਵਲੋਂ ਅੱਧੀ ਰਾਤ ਨੂੰ ਅਲੀਸ਼ਾਨ ਕੋਠੀ 'ਤੇ ਗੋਲੀਬਾਰੀ

ਬੇਗੋਵਾਲ (ਕਪੂਰਥਲਾ), 22 ਫਰਵਰੀ (ਸੁਖਜਿੰਦਰ ਸਿੰਘ) - ਥਾਣਾ ਬੇਗੋਵਾਲ ਅਧੀਨ ਪੈਂਦੇ ਪਿੰਡ ਨੰਗਲ ਲੁਬਾਣਾ ਵਿਚ ਅੱਧੀ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਰਾਤ ਕਰੀਬ 1:30 ਵਜੇ ਦੋ ਵਿਅਕਤੀ ਮੌਕੇ ‘ਤੇ ਪਹੁੰਚੇ ਅਤੇ ਘਰ ਵੱਲ ਕਈ ਰਾਊਂਡ ਗੋਲੀਆਂ ਚਲਾ ਕੇ ਫਰਾਰ ਹੋ ਗਏ।
ਇਹ ਫਾਇਰਿੰਗ ਦਰਵਿੰਦਰ ਸਿੰਘ ਉਰਫ ਪ੍ਰਿੰਸ ਪੁੱਤਰ ਸੁਖਦੇਵ ਸਿੰਘ, ਵਾਰਡ ਨੰਬਰ 9 ਨੰਗਲ ਲੁਬਾਣਾ ਦੇ ਰਹਿਣ ਵਾਲੇ ਦੇ ਘਰ ਦੇ ਬਾਹਰ ਹੋਈ। ਦੱਸਿਆ ਜਾ ਰਿਹਾ ਹੈ ਕਿ ਦਵਿੰਦਰ ਸਿੰਘ ਦੋ ਹਫ਼ਤੇ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਪਿੰਡ ਆਇਆ ਸੀ। ਅਣਪਛਾਤੇ ਦੋ ਨੌਜਵਾਨ ਜਿਨ੍ਹਾਂ ਨੇ ਮੂੰਹ ਬੰਨੇ ਹੋਏ ਸਨ, ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਗੋਲੀਬਾਰੀ ਕਰਕੇ ਫਰਾਰ ਹੋ ਗਏ। । ਘਟਨਾ ਦੌਰਾਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।ਖੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ, ਪਰ ਘਰ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ਪੂਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ, ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ‘ਚ ਜਾਂਚ ਸ਼ੁਰੂ ਕਰ ਦਿੱਤੀ ਹੈ। ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਮਾਮਲੇ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ