JALANDHAR WEATHER

ਸੈਕਟਰ-36 ਦੇ ਪਾਰਕ ਵਿਚ ਵਿਦਿਆਰਥਣ ਦਾ ਕਤਲ

ਚੰਡੀਗੜ੍ਹ, 23 ਫ਼ਰਵਰੀ (ਕਪਿਲ ਵਧਵਾ)– ਐਤਵਾਰ ਰਾਤ ਸੈਕਟਰ-36 ਸਥਿਤ ਪਾਰਕ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਵਾਪਰੀ, ਜਿਥੇ ਪੰਜਾਬ ਯੂਨੀਵਰਸਿਟੀ ਵਿਚ ਪੜ੍ਹ ਰਹੀ ਇਕ ਵਿਦਿਆਰਥਣ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੁਹਾਨੀ ਵਜੋਂ ਹੋਈ ਹੈ, ਜੋ ਬੀ.ਏ. ਤੀਜੇ ਸਾਲ ਦੀ ਵਿਦਿਆਰਥਣ ਸੀ।

ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਵਿਨੇ ਵਜੋਂ ਹੋਈ ਹੈ, ਜੋ ਸੈਕਟਰ-35 ਵਿਚ ਮਠਿਆਈ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਦੇ ਮੁਤਾਬਕ ਸੁਹਾਨੀ ਦੀ ਸ਼ਾਦੀ ਤੈਅ ਹੋ ਚੁੱਕੀ ਸੀ। ਐਤਵਾਰ ਰਾਤ ਉਸਦਾ ਮੰਗੇਤਰ ਉਨ੍ਹਾਂ ਦੇ ਘਰ ਆਇਆ ਹੋਇਆ ਸੀ। ਇਸ ਦੌਰਾਨ ਸੁਹਾਨੀ ਬਾਜ਼ਾਰ ਵਿਚੋਂ ਚਾਕਲੇਟ ਲੈਣ ਲਈ ਗਈ ਪਰ ਕਾਫ਼ੀ ਸਮੇਂ ਤੱਕ ਵਾਪਸ ਨਾ ਆਈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਹਾਨੀ ਨੇ ਫੋਨ ਕਰਕੇ ਦੰਮ ਤੋੜਵੀਂ ਆਵਾਜ਼ ਵਿਚ ਕਿਹਾ ਕਿ ਵਿਨੇ ਨੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਹੈ। ਇਹ ਸੁਣ ਕੇ ਪਰਿਵਾਰ ਤੁਰੰਤ ਮੌਕੇ ’ਤੇ ਪਹੁੰਚਿਆ, ਜਿਥੇ ਸੁਹਾਨੀ ਖੂਨ ਨਾਲ ਲੱਥਪੱਥ ਹਾਲਤ ਵਿਚ ਮਿਲੀ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਰਸਤੇ ਵਿਚ ਹੀ ਉਸਦੀ ਮੌਤ ਹੋ ਗਈ।

ਪਰਿਵਾਰ ਦਾ ਦੋਸ਼ ਹੈ ਕਿ ਮੁਲਜ਼ਮ ਕਾਫ਼ੀ ਸਮੇਂ ਤੋਂ ਸੁਹਾਨੀ ਨੂੰ ਤੰਗ ਕਰ ਰਿਹਾ ਸੀ ਅਤੇ ਉਸ ’ਤੇ ਦਬਾਅ ਬਣਾ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ 36 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ