JALANDHAR WEATHER

ਗੁਰਦਾਸਪੁਰ ’ਚ ਕਤਲ ਕੀਤੇ ਪੁਲਿਸ ਜਵਾਨਾਂ ਲਈ ਮੁੱਖ ਮੰਤਰੀ ਪੰਜਾਬ ਵਲੋਂ ਆਰਥਿਕ ਮਦਦ ਦਾ ਐਲਾਨ

ਚੰਡੀਗੜ੍ਹ, 23 ਫ਼ਰਵਰੀ – ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲ ਕੀਤੇ ਗਏ ਪੁਲਿਸ ਦੇ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ