ਪਿਛਲੇ ਕੀਤੇ ਕੰਮਾਂ ਦੀਆਂ ਪੇਮੈਂਟਾਂ ਨਾ ਮਿਲਣ ਕਾਰਨ ਠੇਕੇਦਾਰਾਂ ਨੇ ਨਗਰ ਨਿਗਮ ਦਫ਼ਤਰ ਅੱਗੇ ਲਾਇਆ ਧਰਨਾ
ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਨਗਰ ਨਿਗਮ ਬਣਨ ਤੋਂ ਬਾਅਦ ਪਿਛਲੇ ਤਿੰਨ-ਚਾਰ ਮਹੀਨੇ ਤੋਂ ਕੀਤੇ ਗਏ ਕੰਮਾਂ ਦੀ ਕੋਈ ਵੀ ਪੇਮੈਂਟ ਨਾ ਹੋਣ ਕਾਰਨ ਅੱਜ ਠੇਕੇਦਾਰਾਂ ਵਲੋਂ ਲੇਬਰ ਸਮੇਤ ਨਗਰ ਨਿਗਮ ਦਫਤਰ ਬਰਨਾਲਾ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਠੇਕੇਦਾਰ ਅਮਨਦੀਪ ਸਿੰਘ ਵਿੱਕੀ ਅਤੇ ਬਿੰਦਰ ਸਿੰਘ ਸੰਧੂ ਨੇ ਕਿਹਾ ਕਿ ਨਗਰ ਕੌਂਸਲ ਵੇਲੇ ਜੋ ਉਨ੍ਹਾਂ ਵਲੋਂ ਸ਼ਹਿਰ ਵਿਚ ਕੰਮ ਕੀਤੇ ਗਏ ਸਨ, ਉਨ੍ਹਾਂ ਦੀ ਬਰਨਾਲਾ ਨਗਰ ਨਿਗਮ ਬਣਨ ਤੋਂ ਤਿੰਨ ਮਹੀਨੇ ਲੰਘਣ ਦੇ ਬਾਵਜੂਦ ਵੀ ਅਜੇ ਤੱਕ ਕੋਈ ਪੇਮੈਂਟ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਉਨ੍ਹਾਂ ਨੂੰ ਬੜੀ ਆਰਥਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਦੱਸਿਆ ਕਿ ਕਈ ਵਾਰ ਅਧਿਕਾਰੀਆਂ ਨੂੰ ਮਿਲਣ ਦੇ ਬਾਵਜੂਦ ਵੀ ਸਿਵਾਏ ਭਰੋਸੇ ਦੇ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਇਸੇ ਕਾਰਨ ਅੱਜ ਉਨ੍ਹਾਂ ਨੂੰ ਧਰਨਾ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਪਿਛਲੀਆਂ ਪੇਮੈਂਟਾਂ ਨਹੀਂ ਮਿਲਦੀਆਂ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ।
;
;
;
;
;
;
;
;