JALANDHAR WEATHER

ਦਿੱਲੀ ਵਿਧਾਨ ਸਭਾ ਤੇ ‘ਆਪ ਨੇਤਾ ਦਿਲੀਪ ਪਾਂਡੇ ਨੂੰ ਆਏ ਧਮਕੀ ਭਰੀ ਈ.ਮੇਲ

ਨਵੀਂ ਦਿੱਲੀ, 23 ਫ਼ਰਵਰੀ - ਦਿੱਲੀ ਵਿਧਾਨ ਸਭਾ ਦੀ ਇਮਾਰਤ ਅਤੇ ਲਾਲ ਕਿਲ੍ਹੇ ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅੱਜ ਇਕ ਸਮੂਹ ਨੇ ਧਮਕੀ ਭਰਿਆ ਈ.ਮੇਲ ਭੇਜਿਆ ਹੈ। ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਸੀ ਅਤੇ ਵਿਧਾਨ ਸਭਾ ਦੀ ਇਮਾਰਤ ਦੀ ਤਲਾਸ਼ੀ ਲਈ ਜਾ ਰਹੀ ਹੈ। ਬੰਬ ਸਕੁਐਡ ਅਤੇ ਡੌਗ ਸਕੁਐਡ ਤਲਾਸ਼ੀ ਵਿਚ ਲੱਗੇ ਹੋਏ ਹਨ। ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ।

ਲਾਲ ਕਿਲ੍ਹੇ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਧੌਲਾ ਕੂਆਂ ਵਿਚ ਸਥਿਤ ਆਰਮੀ ਪਬਲਿਕ ਸਕੂਲ ਅਤੇ ਲੋਧੀ ਰੋਡ 'ਤੇ ਏਅਰ ਫੋਰਸ ਬਾਲ ਭਾਰਤੀ ਸਕੂਲ ਨੂੰ ਈਮੇਲ ਰਾਹੀਂ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਦੇ ਨਾਲ ਹੀ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਜਾਣਕਾਰੀ ਅਨੁਸਾਰ ਖਾਲਿਸਤਾਨ ਨੈਸ਼ਨਲ ਆਰਮੀ ਵਲੋਂ ਧਮਕੀ ਦਿੱਤੀ ਗਈ ਸੀ। ਈ.ਮੇਲ ਸਵੇਰੇ 8 ਵਜੇ ਦੇ ਕਰੀਬ ਆਈ ਤੇ ਪੁਲਿਸ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਨੇਤਾ ਦਿਲੀਪ ਪਾਂਡੇ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਆਪ ਨੇਤਾ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਪੋਸਟ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ